ਭੁਲੇਖੇ ਨਾਲ ਨਿਗਲੀ ਗਲਤ ਦਵਾਈ, ਮੌਤ
ਬਰਨਾਲਾ, (ਜਸਵੀਰ ਸਿੰਘ ਗਹਿਲ) | ਜ਼ਿਲੇ ਦੇ ਪਿੰਡ ਠੀਕਰੀਵਾਲ ਵਿਖੇ ਭੁਲੇਖੇ ਨਾਲ ਗਲਤ ਦਵਾਈ ਪੀ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਦੇ ਏਐਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਵਿਸਾਖਾ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਠੀਕਰੀਵਾਲਾ ਖੇਤ ਗੇੜਾ ਮਾਰਨ ਗਿਆ ਸੀ ਜਿੱਥੇ ਪੇਟ ’ਚ ਅਚਾਨਕ ਤੇਜ਼ ਦਰਦ ਸ਼ੁਰੂ ਹੋ ਜਾਣ ਕਾਰਨ ਉਸ ਨੇ ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਪੀ ਲਈ।
ਜਿਸ ਕਾਰਨ ਹਾਲਤ ਵਿਗੜਣ ’ਤੇ ਉਸ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਇਲਾਜ਼ ਲਈ ਲਿਆਂਦਾ ਗਿਆ। ਜਿੱਥੋਂ ਡਾਕਟਰਾਂ ਨੇ ਉਸਨੂੰ ਰਜਿੰਦਰਾ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ, ਜਿੱਥੇ ਵਿਸਾਖਾ ਸਿੰਘ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ