ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ 31ਵਾਂ ਮੁਫਤ ਅੱਖਾਂ ਦਾ ਕੈਂਪ 12 ਤੋਂ

(ਸੱਚ ਕਹੂੰ ਨਿਊਜ਼)
ਸਰਸਾ । ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ (Free Eye Checkup) ਜੀ ਮਹਾਰਾਜ ਦੀ ਪਵਿੱਤਰ ਯਾਦ ’ਚ 31ਵਾਂ ‘ਯਾਦ-ਏ-ਮੁਰਸ਼ਿਦ’ (Yaad-e-Murshid) ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਮੁਫਤ ਅੱਖਾਂ ਦਾ ਕੈਂਪ 12 ਤੋਂ 15 ਦਸੰਬਰ ਤੱਕ ਕਰਵਾਇਆ ਜਾਵੇਗਾ। ਪਤਵੰਤਿਆਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਨਾਲ ਕੌਮੀ ਅੰਧਤਾ ਪੋ੍ਰਗਰਾਮ ਤਹਿਤ ਇਹ ਮਾਹਿਰਾਂ ਵੱਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਮੁਫਤ ’ਚ ਦਵਾਈਆਂ ਦਿੱਤੀਆਂ ਜਾਣਗੀਆਂ।

ਇਸ ਤੋਂ ਇਲਾਵਾ ਚਸ਼ਮੇ ਵੀ ਮੁਫਤ ’ਚ ਦਿੱਤੇ ਜਾਣਗੇ। ਚੋਣ ਵਾਲੇ ਮਰੀਜ਼ਾਂ ਦੇ ਲੈਂਸ ਵਾਲੇ ਆਪ੍ਰੇਸ਼ਨ, ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਆਪ੍ਰੇਸ਼ਨ ਥਿਏਟਰ ’ਚ ਮੁਫਤ ਕੀਤੇ ਜਾਣਗੇ। ਕੈਂਪ ਦੀਆਂ ਪਰਚੀਆਂ ਸ਼ਾਹ ਸਤਿਨਾਮ ਜੀ ਧਾਮ ਸਥਿਤ ਡਿਸਪੈਂਸਰੀ ’ਚ 10 ਦਸੰਬਰ ਤੋਂ ਬਣਨੀਆਂ ਸ਼ੁਰੂ ਹੋ ਜਾਣਗੀਆਂ। ਨਾਲ ਹੀ ਮਾਹਿਰ ਡਾਕਰਟਾਂ ਵੱਲੋਂ ਮਰੀਜਾਂ ਦੀ ਜਾਂਚ ਸ਼ਾਹ ਸਤਿਨਾਮ ਜੀ ਧਾਮ ’ਚ ਸ਼ੈਡ ਹੇਠਾਂ 12 ਦਸੰਬਰ ਤੋਂ ਸ਼ੁਰੂ ਹੋਵੇਗੀ। ਸਾਰੇ ਮਰੀਜਾਂ ਨੇ ਅਪਣੇ ਨਾਲ ਦੋ ਆਈਡੀ ਪਰੂਫ ਜਿਵੇਂ ਕੀ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਵੋਟਰ ਕਾਰਡ ਨਾਲ ਲੈ ਕੇ ਆਉਣਾ ਹੈ। ਇਸ ਦੇ ਨਾਲ ਹੀ ਮਰੀਜ ਅਪਣੇ ਨਾਲ ਇੱਕ ਵਾਰਸ ਨੂੰ ਜ਼ਰੂਰ ਲੈ ਕੇ ਆਉਣ। ਡਾਰਕਟਰਾਂ ਵੱਲੋਂ ਦੱਸੇ ਗਏ ਪਰਹੇਜ ਅਤੇ ਹਿਦਾਇਤਾਂ ਦਾ ਚੰਗੀ ਤਰ੍ਹਾਂ ਨਾਲ ਪਾਲਨ ਕਰਨ। ਮੁਫਤ ਅੱਖਾਂ ਦਾ ਜਾਂਚ ਸ਼ਿਵਰ ਸਬੰਧੀ ਕਿਸੇ ਵੀ ਜਾਣਕਾਰੀ ਲਈ 70820-77641, 70820-77697 ’ਤੇ ਸੰਪਰਕ ਕਰ ਸਕਦੇ ਹਨ।

ਹਜਾਰਾਂ ਲੋਕਾਂ ਨੂੰ ਮਿਲੀ ਨਵੀਂ ਰੌਸ਼ਨੀ l Free Eye Checkup

ਸਾਲ ਆਪ੍ਰੇਸ਼ਨ
1992 485
1993 590
1994 720
1995 840
1996 925
1997 960
1998 1050
1999 983
2000 1085
2001 1078
2002 646
2003 665
2004 1038
2005 1002
2006 753
2007 720
2008 1136
2009 1663
2010 1881
2011 1671
2012 1515
2013 2378
2014 1174
2015 996
2016 800
2017 140
2018 132
2019 267
2020 118
2021 287

30 ਸਾਲਾਂ ਤੋਂ ਵੰਡ ਰਹੇ ਮੁਫਤ ਉਜੀਆਰਾ । Free Eye Checkup

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਮਾਰਗਦਰਸ਼ਨ ’ਚ ਡੇਰਾ ਸੱਚਾ ਸੌਦਾ ਹਰ ਸਾਲ 1992 ’ਚ ਮੁਫਤ ਅੱਖਾਂ ਦੀ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ। ਦਰਅਸਲ ਪੂਜਨੀਕ ਪਰਮਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ ਅੱਖਾਂ ਦੇ ਰੋਗਾਂ ਨਾਲ ਪੀੜਤ ਲੋਕਾਂ ਨੂੰ ਇੱਕ ਸੌਗਾਤ ਦਿੰਦੇ ਹੋਏ ਯਾਦ-ਏ-ਮੁਰਸ਼ਿਦ ਮੁਫਤ ਅੱਖਾਂ ਦਾ ਕੈਂਪ ਦਾ ਅਗਾਜ ਕੀਤਾ ਗਿਆ। ਹੁਣ ਤੱਕ 30 ਚੈਕਅਪ ਕੈਂਪ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ’ਚ 29 ਹਜ਼ਾਰ ਦੇ ਕਰੀਬ ਲੋਕਾਂ ਨੂੰ ਆਪ੍ਰੇਸ਼ਨ ਵੱਲੋਂ ਨਵੀਂ ਰੌਸ਼ਨੀ ਦਿੱਤੀ ਜਾ ਚੁੱਕੀ ਹੈ। ਜਾਂਚ ਸ਼ਿਵਰ ਦੌਰਾਨ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕਰਦੇ ਹੋਏ ਮਾਹਿਰ ਡਾਕਟਰ ਅਤੇ ਆਪ੍ਰੇਸ਼ਨ ਤੋਂ ਬਾਅਦ ਸ਼ਾਹ ਸਤਿਨਾਮ ਜੀ ਸੁਪਰ ਸਪੈਸ਼ਲਿਟੀ ਹਸਪਤਾਨ ਦੇ ਵਾਰਡ ’ਚ ਦਾਖਲ ਮਰੀਜਾਂ ਦੀ ਸੇਵਾ ਕਰਦੇ ਹੋਏ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ। ਅੱਖਾਂ ਦੇ ਆਪ੍ਰੇਸ਼ਨ ਕਰਵਾਉਣ ਤੋਂ ਬਾਅਦ ਸਕੂਸ਼ਲ ਪੂਜਨੀਕ ਗੁਰੂ ਜੀ ਦਾ ਧੰਨਵਾਦ ਕਰਦੇ ਹੋਏ ਬਜ਼ੂਰਗ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ