ਦਿਵਿਆਂਗ ਵਿਅਕਤੀਆਂ ਲਈ ਡੇਰਾ ਸੱਚਾ ਸੌਦਾ ਦਾ ਉਪਰਾਲਾ, ਦੇਖੋ ਵੀਡੀਓ

Disability Prevention Camp

15ਵਾਂ ‘ਯਾਦ-ਏ-ਮੁਰਸ਼ਿਦ’ ਮੁਫ਼ਤ ਅੰਗਹੀਣਤਾ ਰੋਕਥਾਮ ਕੈਂਪ ਭਲਕੇ

ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ 18 ਅਪਰੈਲ ਵੀਰਵਾਰ ਨੂੰ 15ਵਾਂ ‘ਯਾਦ-ਏ-ਮੁਰਸ਼ਿਦ’ ਅੰਗਹੀਣਤਾ ਰੋਕਥਾਮ ਕੈਂਪ ਲਾਇਆ ਜਾ ਰਿਹਾ ਹੈ। ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਰਸਾ ’ਚ ਲੱਗਣ ਵਾਲੇ ਕੈਂਪ ’ਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ, ਲੈਬੋਰੇਟਰੀ ਟੈਸਟ, ਐਕਸ-ਰੇ, ਆਪ੍ਰੇਸ਼ਨ, ਦਵਾਈਆਂ ਅਤੇ ਕੈਲੀਪਰ ਆਦਿ ਵੀ ਮੁਫ਼ਤ ਦਿੱਤੇ ਜਾਣਗੇ।

ਕੈਂਪ ਬਾਰੇ ਵਧੇਰੇ ਜਾਣਕਾਰੀ ਲਈ 97288-60222, 01666-260223 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਕੈਂਪ ’ਚ ਮਰੀਜ਼ ਦੇ ਨਾਲ ਪਰਿਵਾਰ ਦਾ ਇੱਕ ਮੈਂਬਰ ਦਾ ਹੋਣਾ ਜ਼ਰੂਰੀ ਹੈ ਅਤੇ ਮਰੀਜ਼ ਦਾ ਆਈਡੀ ਪਰੂਫ ਵੀ ਜ਼ਰੂਰੀ ਹੈ। ਕੈਂਪ ਲਈ ਮਰੀਜ਼ਾਂ ਦੀਆਂ ਪਰਚੀਆਂ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਰਸਾ ਦੇ ਗੇਟ ਨੰਬਰ ਦੋ ’ਤੇ ਮੁਫ਼ਤ ਬਣਨਗੀਆਂ।

ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਮਨੁਮਾਈ ’ਚ 2008 ਤੋਂ ਲੈ ਕੇ ਹਰ ਸਾਲ 18 ਅਪਰੈਲ ਨੂੰ ਇਹ ਕੈਂਪ ਲਾਇਆ ਜਾਂਦਾ ਹੈ। ਚੁਣੇ ਗਏ ਮਰੀਜ਼ਾਂ ਦੇ ਆਪ੍ਰੇਸ਼ਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿਆਧੁਨਿਕ ਆਪ੍ਰੇਸ਼ਨ ਥਿਏਟਰਾਂ ’ਚ ਕੀਤੇ ਜਾਂਦੇ ਹਨ। ਹੁਣ ਤੱਕ ਹਜ਼ਾਰਾਂ ਅੰਗਹੀਣ ਵਿਅਕਤੀਆਂ ਲਈ ਇਹ ਕੈਂਪ ਵਰਦਾਨ ਸਾਬਤ ਹੋਇਆ ਹੈ।

Also Read : ਜਾਂਦੇ ਜਾਂਦੇ ਵੀ ਇਨਸਾਨੀਅਤ ਦੇ ਕੰਮ ਆਏ ਗਣੇਸ਼ ਦੇਵੀ ਇੰਸਾਂ