ਨੌਜਵਾਨ ਕਿਸਾਨ ਨੇ ਕੀਤੀ ਖੁਦਕਸ਼ੀ

Young, Farmer, Suicide

 ਪੀੜਤ ਪਰਿਵਾਰ ਲਈ 5 ਲੱਖ ਦੇ ਮੁਆਵਜ਼ੇ ਦੀ ਮੰਗ

ਮਾਨਸਾ (ਸੁਖਜੀਤ ਮਾਨ).  ਜ਼ਿਲ੍ਹੇ ਦੇ ਪਿੰਡ ਮੂਸਾ ਵਿਖੇ ਅੱਜ ਇੱਕ ਨੌਜਵਾਨ ਕਿਸਾਨ ਨੇ ਖੁਦਕਸ਼ੀ (Suicide) ਕਰ ਲਈ। ਮਿਰਤਕ ਕਿਸਾਨ ਕੁਲਬੀਰ ਸਿੰਘ (28) ਤਿੰਨ ਏਕੜ ਜਮੀਨ ਮਾਲਕ ਅਤੇ ਦੋ ਬੱਚਿਆ ਦਾ ਬਾਪ ਸੀ । ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਨੇ ਦੱਸਿਆ ਕੇ ਕੁਲਬੀਰ ਸਿੰਘ ਨੇ ਕਰਜ਼ੇ ਦੇ ਬੋਝ ਨੂੰ ਨਾ ਝਲਦਿਆਂ ਖੁਦਕਸ਼ੀ ਕੀਤੀ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਤੇ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here