ਨੌਜਵਾਨ ਫਿਲਮ ਡਾਇਰੈਕਟਰ ਸੁਖਦੀਪ ਸਿੰਘ ਸੁੱਖੀ ਦਾ ਦੇਹਾਂਤ

Film Director Sukhdeep Singh

ਸੜਕ ਹਾਦਸੇ ਨੇ ਲਈ ਜਾਨ

(ਸੱਚ ਕਹੂੰ ਨਿਊਜ਼) ਜਲੰਧਰ। ਪੰਜਾਬੀ ਫ਼ਿਲਮਾਂ ਵਿੱਚ ਅਦਾਕਾਰ ਤੋਂ ਡਾਇਰੈਕਟਰ ਤੱਕ ਦੀ ਭੂਮਿਕਾ ਨਿਭਾਉਣ ਵਾਲੇ ਨੌਜਵਾਨ ਫ਼ਿਲਮ ਨਿਰਦੇਸ਼ਕ ਅਤੇ ਰੇਡੀਓ ਜੌਕੀ ਸੁਖਦੀਪ ਸਿੰਘ ਉਰਫ਼ ਸੁੱਖੀ ਦਾ ਅੱਜ ਦੇਹਾਂਤ ਹੋ ਗਿਆ। ਉਹਨਾਂ ਦੇ ਦੇਹਾਂਤ ਦੀ ਖਬਰ ਨਾਲ ਫਿਲਮ ਜਗਤ ’ਚ ਸੋਗ ਦੀ ਲਹਿਰ ਹੈ। ਸੁੁਖੀ ਪਿਛਲੇ ਦਿਨੀਂ ਜਲੰਧਰ ਵਿੱਚ ਇੱਕ ਸੜਕ ਹਾਦਸੇ ਦੌਰਾਨ ਗੰਭੀਰ ਜਖਮੀ ਹੋ ਗਏ ਸਨ।

ਜਿਸ ਤੋੱ ਬਾਅਦ ਉਸ ਨੂੰ ਰਾਮਾਮੰਡੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਬੇਹੋਸ਼ ਹੋਏ ਸੁਖਦੀਪ ਸਿੰਘ ਸੁੱਖੀ ਨੂੰ ਹੋਸ਼ ਨਹੀਂ ਆਇਆ। ਉਸ ਨੇ ਅੱਜ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਦੱਸ ਦੇਈੇਏ ਕਿ ਸੁਖਦੀਪ ਸਿੰਘ ਸੁੱਖੀ ਨੇ ਸਾਲ 2018 ਵਿੱਚ ਫਿਲਮ ਡਾਇਰੈਕਸ਼ਨ ਦੇ ਖੇਤਰ ਵਿੱਚ ਸ਼ੁਰੂਆਤ ਕੀਤੀ ਸੀ। ਫਿਲਮਾਂ ਤੋਂ ਇਲਾਵਾ ਸੁੱਖੀ ਨੇ ਕਈ ਮਿਊਜ਼ਿਕ ਵੀਡੀਓਜ਼ ਅਤੇ ਐਲਬਮਾਂ ਦਾ ਨਿਰਦੇਸ਼ਨ ਵੀ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here