ਸਿਵਲ ਹਸਪਤਾਲ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Phagwara News

ਸਿਵਲ ਹਸਪਤਾਲ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ। ਸਥਾਨਕ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਦੇਰ ਰਾਤ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਹ ਝਗੜੇ ਤੋਂ ਬਾਅਦ ਮੈਡੀਕਲ ਕਰਵਾਉਣ ਲਈ ਹਸਪਤਾਲ ਆਇਆ ਸੀ। ਇਸ ਦੌਰਾਨ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਐਮਰਜੈਂਸੀ ਦੇ ਸ਼ੀਸ਼ੇ ਵੀ ਤੋੜ ਦਿੱਤੇ। ਮਿ੍ਰਤਕ ਦੇ ਸਾਥੀ ’ਤੇ ਵੀ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਦੀ ਉਂਗਲੀ ਕੱਟੀ ਗਈ। ਇਸ ਘਟਨਾ ਨਾਲ ਹਸਪਤਾਲ ’ਚ ਹੜਕੰਪ ਮੱਚ ਗਿਆ। ਜ਼ਿਕਰਯੋਗ ਹੈ ਕਿ ਇੱਥੇ ਇੱਕ ਪੁਲਿਸ ਚੌਕੀ ਵੀ ਹੈ ਪਰ ਕਾਤਲਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਸੀ।

ਪੁਲਿਸ ਵਾਲੇ ਤਮਾਸ਼ਾ ਦੇਖਦੇ ਰਹੇ।ਮਿ੍ਰਤਕ ਦੀ ਪਛਾਣ ਸ਼ਵਨ ਕੁਮਾਰ (15) ਵਜੋਂ ਹੋਈ ਹੈ। ਸ਼ਵਨ ਆਪਣੇ ਭਰਾ ਸੁਮਿਤ ਦੇ ਨਾਲ ਸਿਵਲ ਹਸਪਤਾਲ ਵਿੱਚ ਇਲਾਜ ਲਈ ਆਇਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਈਡਬਲਿਊਐਸ ਕਲੋਨੀ ਥਾਣਾ ਡਿਵੀਜ਼ਨ ਨੰਬਰ 7 ਦੇ ਖੇਤਰ ਵਿੱਚ ਸ਼ਾਵਨ ਅਤੇ ਸੁਮਿਤ ਦਾ ਕੁਝ ਲੋਕਾਂ ਨਾਲ ਝਗੜਾ ਹੋ ਗਿਆ ਸੀ। ਜਿਸ ਕਾਰਨ ਉਹ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਉਣ ਆਏ ਸਨ। ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਹਮਲਾਵਰ ਜਿਵੇਂ ਹੀ ਹਸਪਤਾਲ ’ਚ ਦਾਖਲ ਹੋਏ ਤਾਂ ਉਨ੍ਹਾਂ ਨੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here