ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਸੜਕ ਹਾਦਸੇ &#8...

    ਸੜਕ ਹਾਦਸੇ ‘ਚ ਨੌਜਵਾਨ ਜ਼ਿਉਂਦਾ ਸੜਿਆ

    ਸੜਕ ਹਾਦਸੇ ‘ਚ ਨੌਜਵਾਨ ਜ਼ਿਉਂਦਾ ਸੜਿਆ

    ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਚੰਡੀਗੜ੍ਹ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਜਿਉਂਦਾ ਸੜ ਗਿਆ ਸਥਾਨਕ ਸੈਕਟਰ 28, 29 ਦੀਆਂ ਲਾਈਟਾਂ ‘ਤੇ ਇੱਕ ਹੌਂਡਾ ਸਿਟੀ ਕਾਰ ਅਤੇ ਬਲੇਨੋ ਕਾਰ ਵਿੱਚ ਜਬਰਦਸਤ ਟੱਕਰ ਹੋ ਗਈ ਟੱਕਰ ਕਾਰਨ ਬਲੇਨੋ ਗੱਡੀ ਵਿੱਚ ਅੱਗ ਲੱਗ ਗਈ ਜਿਸ ਕਾਰਨ ਕਾਰ ਚਾਲਕ ਜਿਉਂਦਾ ਸੜ ਗਿਆ ਇਸ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਕਾਰ ‘ਚੋਂ ਨੌਜਵਾਨ ਨੂੰ ਦਰਵਾਜੇ ਤੋੜਕੇ ਬਾਹਰ ਕੱਢਿਆ ਗਿਆ

    ਇਸ ਤੋਂ ਬਾਅਦ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਹਸਪਤਾਲ 32 ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਇਸ ਹਾਦਸੇ ਵਿੱਚ ਦੋ ਹੋਰ ਨੌਜਵਾਨ ਜ਼ਖਮੀ ਹੋ ਗਏ ਜਿਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.