ਸਾਡੇ ਨਾਲ ਸ਼ਾਮਲ

Follow us

16.1 C
Chandigarh
Tuesday, February 24, 2026
More
    Home ਇੱਕ ਨਜ਼ਰ ਪਰਿਵਾਰ ਦੇ ਪੰਜ...

    ਪਰਿਵਾਰ ਦੇ ਪੰਜ ਜੀਆਂ ਦਾ ਕਤਲ ਕਰਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

    ਪਰਿਵਾਰ ਦੇ ਪੰਜ ਜੀਆਂ ਦਾ ਕਤਲ ਕਰਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

    ਬਿਲਾਸਪੁਰ। ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ਦੇ ਮਟਿਆਰੀ ਪਿੰਡ ‘ਚ ਸ਼ੁੱਕਰਵਾਰ ਸਵੇਰੇ ਇੱਕ ਨੌਜਵਾਨ ਨੇ ਆਪਣੇ ਪਰਿਵਾਰ ਦੇ ਪੰਜ ਜੀਆਂ ਦਾ ਕਤਲ ਕਰਨ ਤੋਂ ਬਾਅਦ ਖੁਦ ਵੀ ਟਰੱਕ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ।

    ਪੁਲਿਸ ਸੂਤਰਾਂ ਅਨੁਸਾਰ ਸੀਪਤ ਥਾਣਾ ਖੇਤਰ ਦੇ ਮਟਿਆਰੀ ਪਿੰਡ ਦੇ 22 ਸਾਲਾ ਰੋਸ਼ਲ ਸੂਰਿਆਵੰਸ਼ੀ ਨੇ ਆਪਣੇ ਪਿਤਾ ਰੂਪਦਾਸ ਸੂਰਿਆਵੰਸੀ (45) ਮਾਤਾ ਸੰਤੋਸ਼ੀ (40) ਭਰਾ ਰੋਹਿਤ (20) ਤੇ ਭਰਾ ਰਿਸ਼ੀ (15) ਤੇ ਭੈਣ ਕਾਮਿਨੀ (14) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸਨੇ ਸੜਕ ‘ਤੇ ਤੇਜ਼ ਗਤੀ ਨਾਲ ਆ ਰਹੇ ਟਰੱਕ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਕਤਲ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਕਿਸਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨੌਜਵਾਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here