ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News ਪਿੰਡ ਹੇਡ਼ੀਕੇ ...

    ਪਿੰਡ ਹੇਡ਼ੀਕੇ ਵਿਖੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

    ਪਿੰਡ ਹੇਡ਼ੀਕੇ ਵਿਖੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

    ਸ਼ੇਰਪੁਰ, (ਰਵੀ ਗੁਰਮਾ) |  ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਹੇੜੀਕੇ ਵਿਖੇ ਅੱਜ ਦੇਰ ਸ਼ਾਮ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁਖਦਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀਡ਼ਤ ਪਰਿਵਾਰ ਦੇ ਅਤਿ ਨਜ਼ਦੀਕੀ ਰਿਸ਼ਤੇਦਾਰ ਸੰਦੀਪ ਸਿੰਘ ਕਾਲਾਬੂਲਾ ਨੇ ਦੱਸਿਆ ਕਿ ਹਰਵਿੰਦਰ ਸਿੰਘ ਹੈਰੀ (16) ਪੁੱਤਰ ਲਖਵੀਰ ਸਿੰਘ ਵਾਸੀ ਹੇੜੀਕੇ ਆਪਣੇ ਸਾਥੀਆਂ ਨਾਲ ਪਿੰਡ ਦੇ ਪਾਰਕ ਨਜ਼ਦੀਕ ਵਾਲੀਵਾਲ ਖੇਡਣ ਲਈ ਪੋਲ ਗੱਡ ਰਹੇ ਸਨ।

    ਪ੍ਰੰਤੂ ਨੇੜੇ ਤੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਪੋਲ ਟਕਰਾਉਣ ਕਰਕੇ ਬਿਜਲੀ ਦਾ ਜ਼ਬਰਦਸਤ ਝਟਕਾ ਲੱਗਾ। ਜਿਸ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ । ਇਹ ਗੱਲ ਜਿਕਰਯੋਗ ਹੈ ਕਿ ਮਿ੍ਤਕ ਹਰਵਿੰਦਰ ਸਿੰਘ ਹੈਰੀ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਨੌਜਵਾਨ ਦੀ ਮੌਤ ਕਾਰਨ ਪਿੰਡ ਤੇ ਇਲਾਕੇ ਵਿਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।ਇਸ ਮੌਕੇ ਸਰਪੰਚ ਪਾਲਵਿੰਦਰ ਕੌਰ , ਅਵਤਾਰ ਸਿੰਘ ਕਾਲਾ, ਜਗਦੇਵ ਕੁਮਾਰ ਹੇੜੀਕੇ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ