ਟਰੈਕਟਰ ਟਰਾਲੀ ਪਲਟਣ ਕਾਰਨ ਨੌਜਵਾਨ ਦੀ ਮੌਤ
ਮਲੋਟ, (ਮਨੋਜ)। ਮੰਗਲਵਾਰ ਦੀ ਸ਼ਾਮ ਨੂੰ ਫਾਜ਼ਿਲਕਾ ਰੋਡ ‘ਤੇ ਪਿੰਡ ਮਲੋਟ ਦੇ ਸੇਮ ਨਾਲੇ ਕੋਲ ਟਰੈਕਟਰ ਟਰਾਲੀ ਪਲਟਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਥਾਣਾ ਸਦਰ ਮਲੋਟ ਪੁਲਿਸ ਨੇ 174 ਅਧੀਨ ਕਾਰਵਾਈ ਕਰਦੇ ਹੋਏ ਮ੍ਰਿਤਕ ਦਾ ਬੁੱਧਵਾਰ ਨੂੰ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਲੜਕਾ ਸੁਧੀਰ ਕੁਮਾਰ (22) ਪੁੱਤਰ ਪ੍ਰਮੋਦ ਕੁਮਾਰ ਭੱਠੇ ‘ਤੇ ਕੰਮ ਕਰਦਾ ਸੀ ਕਿ ਮੰਗਲਵਾਰ ਦੀ ਸ਼ਾਮ ਨੂੰ ਇੱਟਾਂ ਦੀ ਭਰੀ ਲੈ ਕੇ ਜਾ ਰਿਹਾ ਸੀ ਕਿ ਜਦੋਂ ਉਹ ਫਾਜ਼ਿਲਕਾ ਰੋਡ ‘ਤੇ ਪਿੰਡ ਮਲੋਟ ਦੇ ਸੇਮ ਨਾਲੇ ਕੋਲ ਪਹੁੰਚਿਆ ਤਾਂ ਅਚਾਨਕ ਟਰੈਕਟਰ ਟਰਾਲੀ ਪਲਟਣ ਕਾਰਨ ਨੌਜਵਾਨ ਦੀ ਮੌਤ ਹੋ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ