ਸੜਕ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਨੌਜਵਾਨ ਦੀ ਮੌਤ

ਸੜਕ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਨੌਜਵਾਨ ਦੀ ਮੌਤ

ਭਵਾਨੀਗੜ੍ਹ, (ਵਿਜੈ ਸਿੰਗਲਾ) | ਭਵਾਨੀਗੜ੍ਹ-ਪਟਿਆਲਾ ਨੈਸ਼ਨਲ ਹਾਈਵੇਅ ‘ਤੇ 29 ਮਈ ਨੂੰ ਹੋਏ ਇੱਕ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿਚ ਜ਼ਖਮੀ ਹੋਏ ਕਾਰ ਚਾਲਕ ਨੌਜਵਾਨ ਸਿਮਰਦੀਪ ਸਿੰਘ ਰਾਣਾ ਪੁੱਤਰ ਗੁਰਮੇਲ ਸਿੰਘ ਵਾਸੀ ਦਸਮੇਸ਼ ਨਗਰ ਭਵਾਨੀਗੜ ਦੀ ਪੀਜੀਆਈ ਚੰਡੀਗੜ ਵਿਖੇ ਇਲਾਜ ਦੌਰਾਨ ਮੌਤ ਹੋ ਗਈ।

ਸਿਮਰਦੀਪ ਸਿੰਘ 29 ਮਈ ਦੀ ਰਾਤ ਨੂੰ ਜਦੋਂ ਆਪਣੀ ਜੈਨ ਕਾਰ ਰਾਹੀਂ ਪਟਿਆਲਾ ਤੋਂ ਭਵਾਨੀਗੜ ਆ ਰਿਹਾ ਸੀ ਤਾਂ ਰਸਤੇ ਵਿਚ ਉਸ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਵਿਚਕਾਰ ਬਣ ਡਿਵਾਇਡਰ ਨਾਲ ਟਕਰਾਉਣ ਤੋਂ ਬਾਅਦ ਪਲਟਾ ਖਾ ਗਈ ਸੀ ਅਤੇ ਇਸ ਘਟਨਾ ਵਿਚ ਸਿਮਰਦੀਪ ਸਿੰਘ ਸਿਰ ਵਿਚ ਸੱਟ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ।

ਜਿਸ ਨੂੰ ਇਲਾਜ ਲਈ ਪਹਿਲਾਂ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਸੀ, ਪਰ ਬਾਅਦ ਵਿੱਚ ਪੀਜੀਆਈ ਚੰਡੀਗੜ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here