Moga Crime News: ਢਾਬੇ ’ਤੇ ਰੋਟੀ ਖਾਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Moga Crime News
Moga Crime News: ਢਾਬੇ ’ਤੇ ਰੋਟੀ ਖਾਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੋਗਾ (ਵਿੱਕੀ ਕੁਮਾਰ)। Moga Crime News: ਜ਼ਿਲ੍ਹੇ ਦੇ ਲੋਕਾਂ ਨੂੰ ਕੰਬਾ ਦੇਣ ਵਾਲੀ ਵੱਡੀ ਘਟਨਾ ਬੀਤੀ ਰਾਤ ਸਾਹਮਣੇ ਆਈ, ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਰਮੇਸ਼ ਕੁਮਾਰ ਉਰਫ਼ ਸ਼ਸ਼ੀ ਦਾ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਰਮੇਸ਼ ਕੁਮਾਰ ਆਪਣੇ ਦੋਸਤਾਂ ਨਾਲ ਰਾਤ ਦੇ ਖਾਣੇ ਲਈ ਢਾਬੇ ’ਤੇ ਗਿਆ ਸੀ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀ ਆਪਸ ’ਚ ਲੜ ਰਹੇ ਸਨ ਤੇ ਗੱਲਬਾਤ ਕਰਦਿਆਂ ਰਮੇਸ਼ ਨਾਲ ਵੀ ਉਨ੍ਹਾਂ ਦੀ ਤਕਰਾਰ ਹੋ ਗਈ। ਗੱਲਬਾਤ ਝਗੜੇ ’ਚ ਬਦਲੀ ਤੇ ਉਨ੍ਹਾਂ ਵੱਲੋਂ ਰਮੇਸ਼ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਤੋਂ ਬਾਅਦ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਖਬਰ ਵੀ ਪੜ੍ਹੋ : Team India News: ਟੀਮ ਇੰਡੀਆ ਦੁਬਈ ਰਵਾਨਾ, 9 ਸਤੰਬਰ ਤੋਂ ਖੇਡਿਆ ਜਾਵੇਗਾ ਏਸ਼ੀਆ ਕੱਪ

ਇਸ ਭਿਆਨਕ ਮੰਜ਼ਰ ਨੇ ਉੱਥੇ ਮੌਜ਼ੂਦ ਲੋਕਾਂ ਦੇ ਲੂੰ-ਕੰਡੇ ਖੜ੍ਹੇ ਕਰ ਦਿੱਤੇ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਰਮੇਸ਼ ਨੂੰ ਤੁਰੰਤ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਅਣਪਛਾਤੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਹੁਣ ਉਨ੍ਹਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਰਮੇਸ਼ ਕੁਮਾਰ ਦੀ ਉਮਰ ਲਗਭਗ 29 ਸਾਲ ਦੱਸੀ ਜਾ ਰਹੀ ਹੈ। ਉਹ ਇੱਕ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਦਾ ਸੀ ਤੇ ਕੁਝ ਦਿਨ ਪਹਿਲਾਂ ਆਪਣੇ ਨਵੇਂ ਘਰ ਦਾ ਨਕਸ਼ਾ ਤਿਆਰ ਕਰਵਾਇਆ ਸੀ। ਇਸ ਦਰਦਨਾਕ ਹਾਦਸੇ ਨੇ ਪਰਿਵਾਰ ਦਾ ਬੁਰਾ ਹਾਲ ਕਰ ਦਿੱਤਾ। ਰਮੇਸ਼ ਦੀ ਅਚਾਨਕ ਮੌਤ ਨਾਲ ਮੋਗਾ ਇਲਾਕੇ ’ਚ ਸੋਗ ਦੀ ਲਹਿਰ ਹੈ। Moga Crime News