ਜੀਂਦ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ujana

ਜੀਂਦ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

(ਸੱਚ ਕਹੂੰ ਨਿਊਜ਼) ਜੀਂਦ। ਹਰਿਆਣਾ ਦੇ ਜ਼ਿਲ੍ਹਾ ਜੀਂਦ ਦੇ ਕਸਬਾ ਉਚਾਨਾ ’ਚ ਤਿੰਨ ਬਾਈਕ ਸਵਾਰ ਬਦਮਾਸ਼ਾਂ ਨੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਬਦਮਾਸ਼ ਘਟਨਾ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਤੇ ਕਾਤਲਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਉਚਾਨਾ ਕਲਾ ਨਿਵਾਸੀ ਸੋਮਬੀਰ (23) ਬੁੱਧਵਾਰ ਦੁਪਹਿਰ ਮੰਡੀ ਤੋਂ ਘਰ ਦਾ ਸਮਾਨ ਲੈ ਕੇ ਆਪਣੀ ਮੋਟਰਸਾਈਕਲ ’ਤੇ ਘਰ ਵਾਪਸ ਜਾ ਰਿਹਾ ਸੀ। ਉਸ ਦੌਰਾਨ ਰਜਵਾੜਾ ਮੌੜ ’ਤੇ ਬਾਈਕ ਸਵਾਰ ਬਦਮਾਸ਼ਾਂ ਨੇ ਸੋਮਬੀਰ ’ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਗੋਲੀਆਂ ਵੱਜਣ ਕਾਰਨ ਸੋਮਬੀਰ ਬਾਈਕ ਤੋਂ ਡਿੱਗ ਗਿਆ। ਕਾਤਲ ਘਟਨਾ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਮੌਕੇ ’ਤੇ ਮੌਜੂਦ ਆਸ-ਪਾਸ ਦੇ ਲੋਕਾਂ ਨੇ ਜਖਮੀ ਹਾਲਤ ’ਚ ਨੌਜਵਾਨ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਲਾਂਕਿ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਕਿ ਸੋਮਬੀਰ ਨਾਲ ਇਨਾਂ ਬਦਮਾਸ਼ਾਂ ਦੀ ਕੀ ਦੁਸ਼ਮਣੀ ਹੈ। ਪੁਲਿਸ ਵੱਲੋਂ ਦੋਸ਼ੀਆਂ ਨੂੰ ਫੜਨ ਲਈ ਆਲੇ-ਦੁਆਲੇ ਦੇ ਸੀਸੀਟੀਵੀ ਫੋਟੋ ਕੈਮਰੇ ਖੰਖਾਲੇ ਜਾ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here