ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News Murder: ਮੋਹਾਲ...

    Murder: ਮੋਹਾਲੀ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

    Murder
    ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ

    ਕਾਰ ’ਚ ਸਵਾਰ ਹੋ ਕੇ ਆਏ ਸਨ ਹਮਲਾਵਰ | Murder

    • ਖਰੜ ਦੇ ਇੱਕ ਕਲੱਬ ’ਚ ਬਾਊਂਸਰ ਸੀ ਮ੍ਰਿਤਕ

    ਮੋਹਾਲੀ (ਸੱਚ ਕਹੂੰ ਨਿਊਜ਼)। ਮੋਹਾਲੀ ਦੇ ਕਸਬਾ ਖਰੜ ’ਚ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੁਲਜ਼ਮ ਹਮਲਾਵਰ ਕਾਰ ’ਚ ਸਵਾਰ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਲਈ ਪਹੁੰਚੇ ਸਨ। ਮ੍ਰਿਤਕ ਦੀ ਪਛਾਣ 26 ਸਾਲਾਂ ਮਨੀਸ਼ ਕੁਮਾਰ ਦੇ ਰੂਪ ’ਚ ਹੋਈ ਹੈ। ਉਹ ਆਪਣੇ ਪਿੰਡ ਤੋਂ ਖਰੜ ਲਈ ਆ ਰਿਹਾ ਸੀ। ਉਸ ਸਮੇਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਗੋਲੀ ਲੱਗਣ ਕਾਰਨ ਮਨੀਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। (Murder)

    ਇਹ ਵੀ ਪੜ੍ਹੋ : DC vs RR: IPL ’ਚ ਅੱਜ ਦਿੱਲੀ ਦਾ ਮੁਕਾਬਲਾ ਰਾਜਸਥਾਨ ਨਾਲ

    ਪੁਰਾਣੀ ਰੰਜਿਸ਼ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ ਮਾਮਲਾ | Murder

    ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਮ੍ਰਿਤਕ ਮਨੀਸ਼ ਚੰਡੀਗੜ੍ਹ ਦੇ ਇੱਕ ਕਲੱਬ ’ਚ ਬਾਊਂਸਰ ਸੀ। ਉਸ ਸਮੇਂ ਉਸ ਦੀ ਕੁਝ ਲੋਕਾਂ ਨਾਲ ਬਹਿਸ ਹੋ ਗਈ ਸੀ। ਉੱਥੇ ਵੀ ਆਪਸ ’ਚ ਗੋਲੀਆਂ ਚੱਲੀਆਂ ਸਨ। ਮ੍ਰਿਤਕ ’ਤੇ ਪਹਿਲਾਂ ਤੋਂ ਹੀ ਇੱਕ ਕਤਲ ਦੇ ਦੋਸ਼ ’ਚ ਕੇਸ ਦਰਜ ਹੈ। ਇਹ ਮਾਮਲਾ ਵੀ ਉਸ ਨਾਲ ਹੀ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। (Murder)

    ਪਹਿਲਾਂ ਤੋਂ ਮਿਲ ਰਹੀਆਂ ਸਨ ਧਮਕੀਆਂ | Murder

    ਪਰਿਵਾਰ ਦਾ ਕਹਿਣਾ ਹੈ ਕਿ ਮਨੀਸ਼ ਨੂੰ ਪਹਿਲਾਂ ਤੋਂ ਹੀ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਹੋਈ ਸੀ। ਉਹ ਕੁਝ ਸਮਾਂ ਪਹਿਲਾਂ ਹੀ ਜ਼ੇਲ੍ਹ ਤੋਂ ਬਾਹਰ ਆਇਆ ਸੀ। ਮ੍ਰਿਤਕ ਆਪਣੇ ਪਰਿਵਾਰ ਦਾ ਇੱਕੋ-ਇੱਕ ਪੁੱਤਰ ਸੀ। ਉਸ ਦੀ ਇੱਕ ਭੈਣ ਵੀ ਹੈ। ਇਹ ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਅਜੇ ਜਾਂਚ ’ਚ ਲੱਗੀ ਹੋਈ ਹੈ। ਖਰੜ ਅੰਦਰ ਪਿਛਲੇ 45 ਦਿਨਾਂ ’ਚ ਇਹ ਚੌਥਾ ਮਾਮਲਾ ਸਾਹਮਣੇ ਆਇਆ ਹੈ। (Murder)

    LEAVE A REPLY

    Please enter your comment!
    Please enter your name here