ਸਾਡੇ ਨਾਲ ਸ਼ਾਮਲ

Follow us

20.1 C
Chandigarh
Saturday, February 21, 2026
More
    Home Breaking News ਕਿਸਾਨ ਯੂਨੀਅਨ ...

    ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਬਰਾਤ ਚੜ੍ਹਿਆ ਨੌਜਵਾਨ

    ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਬਰਾਤ ਚੜ੍ਹਿਆ ਨੌਜਵਾਨ

    ਭਵਾਨੀਗੜ੍ਹ, (ਵਿਜੈ ਸਿੰਗਲਾ) ਨੇੜਲੇ ਪਿੰਡ ਘਰਾਚੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਦਾ ਚਚੇਰਾ ਭਰਾ ਯਾਦਵਿੰਦਰ ਸਿੰਘ ਇੱਕ ਨਵੀਂ ਪਿਰਤ ਪਾਉਂਦਿਆਂ ਆਪਣੀ ਬਰਾਤ ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਰਵਾਨਾ ਹੋਇਆ। ਇਸ ਮੌਕੇ ਨੌਜਵਾਨ ਯਾਦਵਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੀ ਖੁਸ਼ੀ ਦੇ ਪਲ ਵੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਨਾਲ ਇਕਮੁੱਠਤਾ ਜਾਹਰ ਕਰਨ ਲਈ ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਬਰਾਤ ਚੜ੍ਹੇ ਹਨ।

    ਕਿਸਾਨ ਆਗੂ ਹਰਜਿੰਦਰ ਸਿੰਘ ਘਰਾਚੋਂ ਅਤੇ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਉਨ੍ਹਾਂ ਦੀਆਂ ਖੁਸ਼ੀਆਂ ਵੀ ਕਿਸਾਨ ਸੰਘਰਸ਼ ਨੂੰ ਸਮਰਪਿਤ ਹਨ। ਵਿਆਹ ਵਾਲੇ ਲੜਕੇ ਦੀ ਮਾਤਾ ਗੁਰਮੀਤ ਕੌਰ ਅਤੇ ਪਿਤਾ ਗੁਰਤੇਜ ਸਿੰਘ ਸਮੇਤ ਸਾਰੇ ਰਿਸ਼ਤੇਦਾਰਾਂ ਨੇ ਕਿਸਾਨਾਂ ਨਾਲ ਆਪਣੀ ਸਾਂਝ ਦਾ ਇਜਹਾਰ ਕੀਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.