ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਮੌਤ

Trafficking

(ਸੱਚ ਕਹੂੰ ਨਿਊਜ਼) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ’ਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਪਿੰਡ ਚੌਂਤਾ ਦੇ ਸਰਕਾਰੀ ਸਕੂਲ ਦੇ ਬਾਹਰ ਮਿਲੀ ਹੈ। ਨੌਜਵਾਨ ਦੀ ਲਾਸ਼ ਕੋਲੋ ਨਸ਼ੇ ਦੀ ਟਾਕੇ ਵੀ ਮਿਲੇ ਹਨ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਿੰਡ ’ਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ ਤੇ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ। ਪਿੰਡ ਦੇ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ। ਪਿੰਡ ਦੇ ਲੋਕਾਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਨਸ਼ੇ ਵੇਚਣ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਪਿੰਡ ਦੇ ਨੌਜਵਾਨਾਂ ਨੂੰ ਨਸ਼ੇ ਦੀ ਇਸ ਭੈਡ਼ੀ ਲੱਤ ਤੋਂ ਨਿਜਾਤ ਮਿਲ ਸਕੇ।

Drug

ਓਧਰ ਪਿੰਡ ਦੀ ਮਨਜੀਤ ਕੌਰ ਨੇ ਕਿਹਾ ਕਿ ਪਿੰਡ ਵਿੱਚ ਵੱਡੇ ਪੱਧਰ ’ਤੇ ਨਸ਼ੇ ਵੇਚਣ ਵਾਲਿਆਂ ਖਿਲਾਫ ਧਰਨੇ ਤੱਕ ਲਾ ਚੁੱਕੇ ਹਾਂ ਪਰ ਪਿੰਡ ਵਿੱਚ ਨਸ਼ਾਖੋਰੀ ਨਹੀਂ ਰੁਕ ਰਹੀ। ਪਿੰਡ ਵਾਸੀਆਂ ਨੇ ਕਿਹਾ ਨਸ਼ਾ ਦੇ ਸੌਦਾਗਰਾਂ ਨੂੰ ਫਡ਼ਨ ਲਈ ਇੱਥੇ ਪੁਲਿਸ ਦੀ ਤਾਇਨਾਤੀ ਹੋਵੇ ਤਾਂ ਜੋ ਨਸ਼ੇ ਵੇਚਣ ਵਾਲਿਆਂ ਨੂੰ ਕਾਬੂ ਕੀਤਾ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।