ਸਾਡੇ ਨਾਲ ਸ਼ਾਮਲ

Follow us

16.5 C
Chandigarh
Friday, January 23, 2026
More
    Home Breaking News ਨੌਜਵਾਨ ਰਾਮਚੰਦ...

    ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉਚੀ ਚੋਟੀ ਕਿਲੀਮੰਜਾਰੋ ਕੀਤੀ ਸਰ

    Kilimanjaro

    ਫਾਜਿਲ਼ਕਾ (ਰਜਨੀਸ਼ ਰਵੀ)। ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਸਾਹਸੀ ਨੌਜਵਾਨ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉਚੀ ਚੋਟੀ ਕਿਲੀਮੰਜਾਰੋ (Kilimanjaro) ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਚੋਟੀ ਦੀ ਉੱਚਾਈ 5895 ਮੀਟਰ ਹੈ। ਉਸਨੇ ਇਹ ਪ੍ਰਾਪਤੀ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਕੀਤੀ।ਉਹ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਅਭਿਆਨ ਸਫਲਤਾ ਨਾਲ ਪੂਰੇ ਕਰ ਚੁੱਕਾ ਹੈ। ਰਾਮਚੰਦਰ ਦੀ ਇਸ ਪ੍ਰਾਪਤੀ ਲਈ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਨੌਜਵਾਨ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਮਚੰਦਰ ਦੀਆਂ ਇਹ ਸਾਹਸਿਕ ਗਤੀਵਿਧੀਆਂ ਹੋਰਨਾਂ ਨੌਜਵਾਨਾਂ ਲਈ ਵੀ ਰਾਹ ਦਸੇਰਾ ਬਣਨਗੀਆਂ।

    ਰਾਮਚੰਦਰ ਨੇ ਆਪਣੇ ਅਭਿਆਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਦਲ ਦੇ ਹੋਰ ਸਾਥੀਆਂ ਸਮੇਤ 21 ਜਨਵਰੀ ਨੂੰ ਕਿਲੀ ਏਅਰਪੋਰਟ ਪੁੱਜ਼ਾ ਤੇ ਇਕ ਦਿਨ ਦੇ ਆਰਾਮ ਤੋਂ ਬਾਅਦ 23 ਜਨਵਰੀ ਨੂੰ ਉਨ੍ਹਾਂ ਨੇ ਮੋਸੀ ਨਾਂਅ ਦੇ ਪਿੰਡ ਤੋਂ ਆਪਣੇ ਅਭਿਆਨ ਦੀ ਸ਼ੁਰੂਆਤ ਕਰਦਿਆਂ ਟਰੈਕਿੰਗ ਸ਼ੁਰੂ ਕੀਤੀ।

    Kilimanjaro

    350 ਫੁੱਟ ਵੱਡਾ ਤਿਰੰਗਾ ਲਹਿਰਾਇਆ (Kilimanjaro)

    ਆਪਣੇ ਅਭਿਆਨ ਦੇ ਆਖਰੀ ਪੜਾਅ ਦੀ ਸ਼ੁਰੂਆਤ ਉਸਨੇ 25 ਜਨਵਰੀ ਦੀ ਰਾਤ ਨੂੰ ਕੀਬੋ ਬੇਸ ਕੈਂਪ ਤੋਂ ਕੀਤੀ। ਇਸਤੋਂ ਬਾਅਦ ਉਨ੍ਹਾਂ ਨੇ ਸਟੈਲਾ ਨਾ ਦੇ ਇਕ ਹੋਰ ਪੜਾਅ ਤੇ 350 ਫੁੱਟ ਵੱਡਾ ਤਿਰੰਗਾ ਲਹਿਰਾਇਆ। ਪਰ ਇੱਥੇ ਉਸ ਨਾਲ ਇਕ ਤ੍ਰਾਸਦੀ ਵੀ ਵਾਪਰ ਗਈ ਜਿੱਥੇ ਉਸਦਾ ਬੈਗ ਚੋਰੀ ਹੋ ਗਿਆ ਜਿਸ ਵਿਚ ਉਸਦਾ ਪਾਸਪੋਰਟ ਤੇ ਹੋਰ ਸਮਾਨ ਸੀ।

    ਮਾਇਨਸ 15 ਤੋਂ 20 ਡਿਗਰੀ ਤਾਪਮਾਨ ਅਤੇ ਤੇਜ਼ ਤੁਫਾਨ ਦੌਰਾਨ ਵੀ ਰਾਮਚੰਦਰ ਨੇ ਆਪਣਾ ਹੌਂਸਲਾ ਨਹੀਂ ਡਿੱਗਣ ਦਿੱਤਾ ਭਾਵੇਂ ਕਿ ਠੰਡ ਕਾਰਨ ਉਸਨੂੰ ਉਲਟੀਆਂ ਲੱਗ ਗਈਆਂ ਪਰ ਉਸਨੇ ਹੌਂਸਲੇ ਨਾਲ ਆਪਣਾ ਅਭਿਆਨ ਜਾਰੀ ਰੱਖਿਆ ਅਤੇ 26 ਜਨਵਰੀ ਦੇ ਸਵੇਰ 9:30 ਵਜੋਂ ਉੁਸ ਨੇ 19341 ਫੁੱਟ ਉੱਚੀ ਅਫਰੀਕਾ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਸਰ ਕਰ ਲਈ। ਪਾਸਪੋਰਟ ਚੋਰੀ ਹੋ ਜਾਣ ਕਾਰਨ ਉਸਨੂੰ ਆਪਣੀ ਵਾਪਸੀ ਦੀ ਟਿਕਟ ਵੀ ਅੱਗੇ ਕਰਵਾਉਣੀ ਪਈ ਅਤੇ ਭਾਰਤੀ ਦੂਤਘਰ ਦੀ ਮਦਦ ਨਾਲ ਅਤੇ ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਦੀ ਮਦਦ ਨਾਲ ਉਸਨੂੰ ਡੁਪਲੀਕੇਟ ਪਾਸਪੋਰਟ ਜਾਰੀ ਹੋਇਆ ਜਿਸ ਉਪਰੰਤ ਅੱਜ ਸਵੇਰ ਰਾਮਚੰਦਰ ਮੁਬੰਈ ਏਪਰਪੋਰਟ ਤੇ ਵਾਪਿਸ ਦੇਸ਼ ਪਰਤਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here