ਅਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ 

Young, Suicide, Financial, Difficulties

ਪਿੰਡ ਵਾਸੀਆਂ ਨੇ ਸਰਕਾਰ ਪਾਸੋਂ ਕੀਤੀ ਮੁਆਵਜ਼ੇ ਦੀ ਮੰਗ

ਸ਼ੇਰਪੁਰ (ਰਵੀ ਗੁਰਮਾ) | ਇੱਥੇ ਨੇੜਲੇ ਪਿੰਡ ਰਾਮ ਨਗਰ ਛੰਨਾਂ ਦੇ ਇੱਕ ਨੌਜਵਾਨ ਵੱਲੋਂ ਆਰਥਿਕ ਤੰਗੀ ਦੇ ਚਲਦਿਆਂ ਕੀਟਨਾਸ਼ਕ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਿਤ ਕਰ ਲੈਣ ਦੀ ਖ਼ਬਰ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਜਗਵਿੰਦਰ ਸਿੰਘ (24) ਪੁੱਤਰ ਗੁਰਦੇਵ ਸਿੰਘ ਜੱਟ ਸਿੱਖ ਵਾਸੀ ਰਾਮਨਗਰ ਛੰਨਾਂ ਜੋ ਪਰਿਵਾਰ ਸਿਰ ਚੜ੍ਹੇ ਬੈਂਕਾਂ ਦੇ ਕਰਜ਼ੇ ਕਾਰਨ ਹਮੇਸ਼ਾ ਪ੍ਰੇਸ਼ਾਨ ਰਹਿੰਦਾ ਸੀ ਪ੍ਰੇਸ਼ਾਨੀ ਦੇ ਆਲਮ ‘ਚ ਰਹਿਣ ਕਾਰਨ ਉਸ ਨੇ ਇੱਕ ਕੀਟਨਾਸ਼ਕ ਦਵਾਈ ਪੀ ਕੇ ਖੁਦਕਸ਼ੀ ਕਰ ਲਈ ਹੈ ਭਾਵੇਂ ਕਿਸਾਨ ਜਗਵਿੰਦਰ ਸਿੰਘ ਨੂੰ ਮੁੱਢਲੀ ਸਹਾਇਤਾ ਲਈ ਸੰਗਰੂਰ ਦੇ ਇੱਕ ਪ੍ਰਾਇਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ ਥਾਣਾ ਸ਼ੇਰਪੁਰ ਦੀ ਪੁਲਿਸ ਨੇ ਮ੍ਰਿਤਕ ਦੇ ਭਰਾ ਸੁਖਵਿੰਦਰ ਸਿੰਘ ਦੇ ਬਿਆਨ ਅਧਾਰਿਤ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ ਸਾਬਕਾ ਸਰਪੰਚ ਗ਼ਰੀਬ ਸਿੰਘ ਛੰਨਾਂ, ਭਾਜਪਾ ਆਗੂ ਨਰਿੰਦਰਪਾਲ ਸਿੰਘ ਛੰਨਾਂ, ਗੁਰਦੀਪ ਸਿੰਘ ਪੰਚ, ਮਹਿਲਾ ਸਰਪੰਚ ਦੇ ਪਤੀ ਸੁਰਜੀਤ ਸਿੰਘ, ਅੰਮ੍ਰਿਤਪਾਲ ਸਿੰਘ ਪੰਚ ਤੋਂ ਇਲਾਵਾ ਪਿੰਡ ਵਾਸੀਆਂ ਨੇ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here