ਬਹਾਦਰਗੜ੍ਹ: ਜ਼ਮੀਨੀ ਵਿਵਾਦ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਵੱਡੇ ਭਰਾ ਨੂੰ ਮਾਰੀ ਗੋਲੀ, ਇੱਕ ਦੀ ਮੌਤ, 4 ਜ਼ਖ਼ਮੀ
ਬਹਾਦਰਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਬਹਾਦਰਗੜ੍ਹ ‘ਚ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਨੇ ਆਪਣੇ ਹੀ ਵੱਡੇ ਭਰਾ ਅਤੇ ਪਰਿਵਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਉਸ ਦੇ ਭਰਾ ਦੀ ਮੌਤ ਹੋ ਗਈ ਹੈ ਜਦੋਂਕਿ ਪਰਿਵਾਰ ਦੇ ਤਿੰਨ ਮੈਂਬਰ ਅਤੇ ਇੱਕ ਗੁਆਂਢੀ ਵੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਜ਼ਖਮੀਆਂ ਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਸੋਮਵਾਰ ਦੇਰ ਰਾਤ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਿੰਦਰ ਦਾ ਛੋਟਾ ਭਰਾ ਵਿਜੇ ਵਾਸੀ ਬਹਿਰਾਣਾ ਸੋਮਵਾਰ ਦੇਰ ਰਾਤ ਨਸ਼ੇ ‘ਚ ਧੁੱਤ ਆਪਣੇ ਵੱਡੇ ਭਰਾ ਰਾਜਿੰਦਰ ਦੇ ਘਰ ਪਹੁੰਚਿਆ ਅਤੇ ਗਾਲੀ-ਗਲੋਚ ਕਰਨ ਲੱਗਾ, ਫਿਰ ਰਾਜਿੰਦਰ ਅਤੇ ਉਸ ਦੇ ਪਰਿਵਾਰ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਰਾਜਿੰਦਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸ ਦੇ ਪਰਿਵਾਰਕ ਮੈਂਬਰ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਪਹਿਲਾਂ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਜ਼ਖਮੀਆਂ ਨੂੰ ਮੁੜ ਰੋਹਤਕ ਪੀ.ਜੀ.ਆਈ. ਵਿੱਚ ਦਾਖਲ ਕਰਵਾਇਆ ਗਿਆ। ਇਸ ਘਟਨਾ ਕਾਰਨ ਆਸ-ਪਾਸ ਦੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜ਼ਖ਼ਮੀਆਂ ਵਿੱਚ ਮ੍ਰਿਤਕ ਰਾਜਿੰਦਰ ਦੀ ਪਤਨੀ ਰਤਨ ਕੁਮਾਰੀ ਅਤੇ ਪੁੱਤਰ ਅਮਿਤ ਦਾ, 8 ਸਾਲਾ ਪੁੱਤਰ ਮਯੰਕ ਅਤੇ ਉਸ ਦਾ ਗੁਆਂਢੀ ਕੁਲਦੀਪ ਵੀ ਹਸਪਤਾਲ ਵਿੱਚ ਦਾਖ਼ਲ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ