ਪਤਨੀ, ਪੁੱਤਰ ਤੇ ਧੀ ਸਮੇਤ ਚਾਰ ਦੀ ਮੌਤ
ਕਪੂਰਥਲਾ, ਸੱਚ ਕਹੂੰ ਨਿਊਜ਼
ਲਗਭਗ ਦੋ ਸਾਲ ਪਹਿਲਾਂ ਵਿਦੇਸ਼ ਗਏ ਨੌਜਵਾਨ ਵੱਲੋਂ ਵਾਪਸ ਪਰਤ ਕੇ ਪੂਰੇ ਪਰਿਵਾਰ (Family) ਨੂੰ ਅੱਗ ਲਾ ਕੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਦੌਰਾਨ ਉਸ ਦੀ ਪਤਨੀ, ਪੁੱਤਰ ਤੇ ਧੀ ਸਮੇਤ 4 ਜਣਿਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਕਾਲਾ ਸੰਘਿਆਂ ਦੇ ਸਵ. ਭੋਲਾ ਸਿੰਘ ਤੇ ਮਹਿੰਦਰ ਕੌਰ ਦਾ ਪੁੱਤਰ ਕੁਲਵਿੰਦਰ ਸਿੰਘ ਉਰਫ ਬੱਗਾ (35 ਸਾਲ) ਪੌਣੇ 2 ਸਾਲ ਤੋਂ ਦੁਬਈ ‘ਚ ਰੋਜ਼ਗਾਰ ਲਈ ਗਿਆ ਹੋਇਆ ਸੀ।
ਉਸ ਦੀ ਮਾਂ ਮਹਿੰਦਰ ਕੌਰ ਨੇ ਮੌਕੇ ‘ਤੇ ਘਟਨਾ ਦਾ ਜਾਇਜ਼ਾ ਲੈਣ ਲਈ ਪੁੱਜੇ ਜਗਜੀਤ ਸਿੰਘ ਸਰੋਆ ਐੱਸਪੀ (ਡੀ) ਕਪੂਰਥਲਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਪੁੱਤਰ ਕੁਲਵਿੰਦਰ ਸਿੰਘ ਵਿਦੇਸ਼ ਗਿਆ ਸੀ ਪਰ ਉਸ ਦੀ ਪਤਨੀ ਤੇ 2 ਬੱਚੇ ਇੱਥੇ ਹੀ ਰਹਿੰਦੇ ਸਨ। ਮਹਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਨੂੰਹ ਤੇ ਲੜਕਾ ਉਸ ਦੀ ਦੇਖ-ਭਾਲ ਨਹੀਂ ਕਰਦੇ ਸਨ, ਜਿਸ ਕਾਰਨ ਉਸ ਨੇ ਆਪਣੀ ਵੱਡੀ ਲੜਕੀ ਜਸਵਿੰਦਰ ਕੌਰ ਪਤਨੀ ਸਰਬਜੀਤ ਸਿੰਘ ਵਾਸੀ ਪਿੰਡ ਪ੍ਰਤਾਪਰਾ (ਜਲੰਧਰ) ਨੂੰ ਆਪਣੀ ਦੇਖ-ਭਾਲ ਲਈ ਕੋਲ ਰੱਖਿਆ ਹੋਇਆ ਸੀ ਤੇ ਨੂੰਹ-ਪੁੱਤਰ ਨਾਲ ਉਸ ਦੀ ਬੋਲਚਾਲ ਨਹੀਂ ਸੀ। (Family)
ਉਸ ਨੇ ਦੱਸਿਆ ਕਿ ਦੇਰ ਰਾਤ ਉਸ ਦਾ ਲੜਕਾ ਘਰ ਆਇਆ ਤੇ ਆਪਣੇ ਕਮਰੇ ‘ਚ ਸਾਰੇ ਪਰਿਵਾਰ ‘ਤੇ ਪੈਟਰੋਲ ਛਿੜਕ ਕੇ ਅੱਗ ਹਵਾਲੇ ਕਰ ਦਿੱਤਾ, ਜਿਸ ਕਾਰਨ ਕੁਲਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਰੌਬਨ (5) ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ, ਜਦੋਂ ਕਿ ਲੜਕੀ ਰਬੀਨਾ (7) ਤੇ ਪਤਨੀ ਮਨਦੀਪ ਕੌਰ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਕੁਲਵਿੰਦਰ ਸਿੰਘ ਬੁੱਗਾ ਨੇ ਆਪਣੇ ਪਰਿਵਾਰ ਨੂੰ ਅੱਗ ਲਾਉਣ ਤੋਂ ਪਹਿਲਾਂ ਆਪਣੇ ਬਿਆਨ ਰਿਕਾਰਡ ਕਰਕੇ ਆਪਣੇ ਹੀ ਪਿੰਡ ਦੇ ਨੌਜਵਾਨ ਸੰਨੀ ਪੁੱਤਰ ਸੱਤਿਆ ਪਤਨੀ ਗੁਰਨਾਮ ਵਾਸੀ ਮੋਤੀ ਨਗਰ ਮੁਹੱਲਾ, ਕਾਲਾ ਸੰਘਿਆ ਨੂੰ ਮੁੱਖ ਦੋਸ਼ੀ ਦੱਸਿਆ ਤੇ ਦੋਸ਼ ਲਾਇਆ ਕਿ ਸੰਨੀ ਉਸ ਦੀ ਪਤਨੀ ਮਨਦੀਪ ਕੌਰ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਗਲਤ ਤਸਵੀਰਾਂ ਤੇ ਵੀਡੀਓ ਬਣਾ ਕੇ ਬਲੈਕਮੇਲ ਕਰ ਰਿਹਾ ਸੀ, ਜਿਸ ‘ਚ ਸੱਤਿਆ, ਬਲਕਾਰ ਸਿਘ ਉਰਫ ਮੰਤਰੀ ਨੰਬਰਦਾਰ ਤੀਰਥ ਸਿੰਘ ਵੀ ਬਰਾਬਰ ਦੇ ਦੋਸ਼ੀ ਸਨ। ਇਹ ਵੀ ਪਤਾ ਲੱਗਾ ਹੈ ਕਿ ਮਨਦੀਪ ਕੌਰ ਨੇ ਇਸ ਦੀ ਸ਼ਿਕਾਇਤ ਪਹਿਲਾਂ ਵੀਂ ਪੁਲਸ ਨੂੰ ਦਿੱਤੀ ਸੀ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋਈ। (Family)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।