ਨੌਜਵਾਨਾਂ ਅਤੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ, (ਸੁਰੇਸ਼ ਗਰਗ) ਅਬੋਹਰ ਰੋਡ ’ਤੇ ਨੌਜਵਾਨਾਂ ਅਤੇ ਕਿਸਾਨਾਂ ਨੇ ਵੀਰਵਾਰ ਨੂੰ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਜਤਾਇਆ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸਾਨ ਹਨ ਨਾ ਕਿ ਅੱਤਵਾਦੀ। ਇਸ ਦੌਰਾਨ ਕੇਂਦਰ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ। ਪ੍ਰਦਰਸ਼ਨ ਦੌਰਾਨ ਨੌਜਵਾਨਾਂ ਅਤੇ ਕਿਸਾਨ ਆਗੂਆਂ ਨੇ ਹੱਥਾਂ ਵਿੱਚ ਕਿਸਾਨਾਂ ਦੇ ਹੱਕ ਵਿੱਚ ਅਤੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਸਲੋਗਨ ਲਿਖੇ ਪੋਸਟਰ ਤੇ ਬੈਨਰ ਫੜੇ ਹੋਏ ਸਨ ਅਤੇ ਪ੍ਰਦਰਸ਼ਨਕਾਰੀ ਕਿਸਾਨ ਏਕਤਾ ਜਿੰਦਾਬਾਦ, ਅਸੀਂ ਕਿਸਾਨ ਹਾਂ ਅੱਤਵਾਦੀ ਨਹੀਂ, ਜਿੱਤਾਂਗੇ ਜਾਂ ਮਰਾਂਗੇ, ਚਲੋ ਦਿੱਲੀ, ਕਾਲੇ ਕਾਨੂੰਨ ਰੱਦ ਕਰੋ ਆਦਿ ਨਾਅਰੇ ਲਗਾ ਰਹੇ ਸਨ।
ਪ੍ਰਦਰਸ਼ਨ ਵਿੱਚ ਸੋਨੀ ਸੰਧੂ, ਰਮਨਦੀਪ ਸਿੰਘ, ਜੱਗਾ ਬਰਾੜ, ਫਤਿਹ ਸੰਧੂ, ਹੈਪੀ ਕਲੇਰ, ਜਸਪ੍ਰੀਤ ਸਿੰਘ, ਪ੍ਰਗਟ ਸਿੰਘ, ਗੁਰਮੀਤ ਸਿੰਘ, ਗਮਦੂਰ ਸਿੰਘ ਤੋਂ ਇਲਾਵਾ ਛੋਟੇ ਬੱਚਿਆਂ ਨੇ ਵੀ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕਰਦਿਆਂ ਆਪਣੀ ਭੜਾਸ ਕੱਢੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.