ਬਠਿੰਡਾ ‘ਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ, ਇੱਕ ’ਤੇ ਮਾਮਲਾ ਦਰਜ

Bathinda Muder

(ਸੱਚ ਕਹੂੰ ਨਿਊਜ਼) ਬਠਿੰਡਾ। ਜ਼ਿਲ੍ਹਾ ਬਠਿੰਡਾ ’ਚ ਗੋਲੀ ਲੱਗਣ ਕਾਰਨ ਇੱਕ ਨੌਜਵਾਨ ਦੇ ਛਾਤੀ ’ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਹਾਲਾਂਕਿ ਇਹ ਨਹੀਂ ਪਤਾ ਲੱਗ ਸਕਿਆ ਕਿ ਗੋਲੀ ਕਿਸ ਨੇ ਚਲਾਈ ਹੈ। ਇਹ ਮਾਮਲਾ ਆਪਸੀ ਰੰਜਿਸ਼ ਤੋਂ ਪ੍ਰੇਰਿਤ ਲੱਗਦਾ ਹੈ ਜਿਸ ਤਹਿਤ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਗੈਸ ਲੀਕ ਮਾਮਲੇ ‘ਚ ਨਵੀਂ ਜਾਣਕਾਰੀ ਆਈ ਸਾਹਮਣੇ

ਜਾਣਕਾਰੀ ਅਨੁਸਾਰ  ਤਲਵੰਡੀ ਸਾਬੋ ਦੇ ਪਿੰਡ ਗਹਿਲੇਵਾਲਾ ਵਿੱਚ ਗੋਲੀ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਹਰਦੀਪ ਸਿੰਘ ਪੁੱਤਰ ਨਾਇਬ ਸਿੰਘ (22) ਵਜੋਂ ਹੋਈ ਹੈ।  ਮ੍ਰਿਤਕ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਐਂਬੂਲੈਂਸ ਚਲਾਉਂਦਾ ਸੀ ਪਰ ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਇੱਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ’ਚ ਜੁਟ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here