ਨਸ਼ੇ ਦੀ ਓਵਰਡੋਜ਼ ਨੇ ਨੌਜਵਾਨ ਦੇ ਪੀਤੇ ਸਾਹ

Trafficking

ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਫਿਰੋਜ਼ਪੁਰ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਨਾਜ਼ੂ ਸ਼ਾਹ ਵਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਲਾਸ਼ ਫਿਰੋਜ਼ਪੁਰ ਦੀ ਫੀਡਰ ਨਹਿਰ ਕੋਲੋਂ ਬਰਾਮਦ ਹੋਈ ਹੈ।

ਇਸ ਮੌਕੇ ਗੱਲ ਕਰਦਿਆਂ ਮਿ੍ਰਤਕ ਨੌਜਵਾਨ ਦੇ ਪਿਤਾ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਪੁੱਤਰ ਨਸ਼ਾ ਕਰਨ ਦਾ ਆਦੀ ਸੀ। ਉਨ੍ਹਾਂ ਵੱਲੋਂ ਇਲਾਜ਼ ਲਈ ਗੁਰਜੀਤ ਨੂੰ ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ ਅਤੇ ਕੁਝ ਦਿਨ ਪਹਿਲਾਂ ਹੀ ਉਸ ਨੂੰ ਘਰ ਲਿਆਂਦਾ ਸੀ ਪਰ ਅੱਜ ਇਹ ਭਾਣਾ ਵਰਤ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ