Heat Stroke News: (ਸੱਚ ਕਹੂੰ ਨਿਊਜ਼) ਬਠਿੰਡਾ। ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ਦੇ ਰੇਲਵੇ ਉਡੀਕਘਰ ਦੇ ਪਿੱਛੇ ਇੱਕ ਨੌਜਵਾਨ ਗਰਮੀ ਕਾਰਨ ਬੇਹੋਸ਼ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਦੀ ਸੂਚਨਾ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੀ ਟੀਮ ਨੂੰ ਮਿਲਣ ’ਤੇ ਉਹ ਮੌਕੇ ’ਤੇ ਪਹੁੰਚੇ ਅਤੇ ਥਾਣਾ ਜੀਆਰਪੀ ਦੀ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ : ਡੀਐਸਪੀ
ਮ੍ਰਿਤਕ ਨੌਜਵਾਨ ਦੀ ਉਮਰ 35-40 ਸਾਲ ਦੇ ਲਗਭਗ ਹੈ। ਨੌਜਵਾਨ ਦੀ ਮੌਤ ਗਰਮੀ ਕਾਰਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਪ੍ਰਤੀਤ ਹੁੰਦੀ ਹੈ। ਸੂਤਰਾਂ ਅਨੁਸਾਰ ਮ੍ਰਿਤਕ ਦੇ ਨਾਲ ਦੋ-ਤਿੰਨ ਔਰਤਾਂ ਵੀ ਹਨ ਜੋ ਬੈਸਟ ਬੰਗਾਲ ਦੀਆਂ ਦੱਸੀਆਂ ਜਾ ਰਹੀਆਂ ਹਨ ਅਤੇ ਮ੍ਰਿਤਕ ਵੀ ਬੈਸਟ ਬੰਗਾਲ ਦਾ ਹੈ। ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਸਹਾਰਾ ਟੀਮ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਗਿਆ।














