Road Accident: ਪੁਲਿਸ ਵੱਲੋਂ ਅਣਪਛਾਤੇ ਵਾਹਨ ਤੇ ਚਾਲਕ ਤੇ ਮਾਮਲਾ ਦਰਜ ਕਰ ਕੀਤੀ ਜਾ ਰਹੀ ਹੈ ਕਾਰਵਾਈ
Road Accident: ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ) ਸਥਾਨਕ ਸੁਨਾਮ ਸੰਗਰੂਰ ਰੋਡ ‘ਤੇ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਉਸਦਾ ਸਥਾਨਕ ਸਿਵਲ ਹਸਪਤਾਲ ਦੇ ਵਿੱਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਅਤੇ ਪੁਲਿਸ ਵੱਲੋਂ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਸੰਗਰੂਰ (ਬਾਲੀਆਂ) ਦੇ ਇੰਚਾਰਜ ਸਰਦਾਰ ਕਸ਼ਮੀਰ ਸਿੰਘ ਨਾਲ ਗੱਲਬਾਤ ਕਰਦਾ ਕਿਹਾ ਕਿ ਨੀਲੋਵਾਲ ਦੇ ਰਹਿਣ ਵਾਲੇ ਨੌਜਵਾਨ ਸਤੀ ਸਿੰਘ ਦੀ ਕਿਸੇ ਅਣਪਛਾਤੇ ਵਾਹਣ ਵੱਲੋਂ ਟੱਕਰ ਮਾਰਨ ਨਾਲ ਮੌਤ ਹੋ ਗਈ ਜਿਸ ਨੂੰ ਲੈ ਕੇ ਉਹਨਾਂ ਵੱਲੋਂ ਅਣਪਛਾਤੇ ਵਾਹਨ ਅਤੇ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। Road Accident
Read Also : Lado Lakshmi Yojana: ਹੁਣ ਔਰਤਾਂ ਨੂੰ ਨਹੀਂ ਮਿਲਣਗੇ 2100 ਰੁਪਏ!
ਇਸ ਸਬੰਧੀ ਸਥਾਨਕ ਸਿਵਲ ਹਸਪਤਾਲ ਦੇ ਵਿੱਚ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਇਹ ਤਿੰਨ ਭੈਣ ਭਰਾ ਸੀ ਸਭ ਤੋਂ ਵੱਡਾ ਇਹ ਸੀ, ਦੋ ਭੈਣ ਭਰਾ ਛੋਟੇ ਹਨ ਉਸ ਦੀ ਮੌਤ ਨਾਲ ਸਾਰੇ ਪਰਿਵਾਰ ਦੇ ਵਿੱਚ ਦੁੱਖ ਹੈ ਉਹਨਾਂ ਨੇ ਕਿਹਾ ਕਿ ਸਾਨੂੰ ਇਨਸਾਫ ਮਿਲਣਾ ਚਾਹੀਦਾ ਹੈ।