ਸਾਡੇ ਨਾਲ ਸ਼ਾਮਲ

Follow us

9.5 C
Chandigarh
Wednesday, January 21, 2026
More
    Home Breaking News ਨਸ਼ੇ ਦੇ ਭੈੜੇ ਦ...

    ਨਸ਼ੇ ਦੇ ਭੈੜੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਮੌਤ

    Punjab News
    ਤਲਵੰਡੀ ਸਾਬੋ : ਮ੍ਰਿਤਕ ਨੌਜਵਾਨ ਸੁਨੀਲ ਸਿੰਘ ਦੀ ਫਾਈਲ ਫੋਟੋ।

    ਨਸ਼ੇ ਦੀ ਓਵਰਡੋਜ ਨਾਲ ਨੌਜਵਾਨ ਦੀ ਮੌਤ | Punjab News

    ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Punjab News: ਤਲਵੰਡੀ ਸਾਬੋ ਦੇ ਲਾਗਲੇ ਪਿੰਡ ਗੁਰੂਸਰ ਜਗ੍ਹਾ ’ਚ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਨੀਲ ਸਿੰਘ (19) ਪੁੱਤਰ ਇਕਬਾਲ ਸਿੰਘ ਸ਼ਿੰਦਾ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਈ ਹੈ। ਉਕਤ ਨੌਜਵਾਨ ਨਸ਼ੇ ਦੀ ਓਵਰਡੋਜ ਕਾਰਨ ਖਾਲ ਦੀ ਵੱਟ ’ਤੇ ਬੇਹੋਸ਼ ਹੋ ਕੇ ਡਿੱਗ ਪਿਆ ਜਦੋਂ ਇਸ ਦਾ ਪਤਾ ਪਿੰਡ ਦੇ ਲੋਕਾਂ ਨੂੰ ਲੱਗਿਆ ਤਾਂ ਉਨ੍ਹਾਂ ਨੇ ਝੱਟ ਤਲਵੰਡੀ ਸਾਬੋ ਦੇ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਣਾ ਬਣਦਾ ਹੈ ਕਿ ਮ੍ਰਿਤਕ ਦੇ ਪਿਤਾ ਦੀ ਕੁਝ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਸ ਦੀ ਮਾਤਾ ਕਿਰਨਾ ਕੌਰ ਨੇ ਦਿਹਾੜੀ ਕਰਕੇ ਬੜੀ ਹੀ ਮੁਸ਼ਕਲ ਨਾਲ ਸੁਨੀਲ ਕੁਮਾਰ ਨੂੰ ਪਾਲ ਕੇ ਵੱਡਾ ਕੀਤਾ ਸੀ। Bathinda News

    Read This : Punjab News: ਪੰਜਾਬ ਦੇ ਅਧਿਕਾਰੀਆਂ ਨੂੰ ਜਾਰੀ ਹੋਏ ਨਵੇਂ ਹੁਕਮ, ਡੀਜੀਪੀ ਗੌਰਵ ਯਾਦਵ ਦਾ ਐਕਸ਼ਨ…

    ਜਦੋਂ ਮਾਪਿਆਂ ਦੀ ਬੁੱਢੀ ਉਮਰ ’ਚ ਸਹਾਰਾ ਬਣਨ ਦਾ ਸਮਾਂ ਸੀ ਤਾਂ ਪੰਜਾਬ ’ਚ ਚੱਲ ਰਹੇ ਨਸ਼ੇ ਦੇ ਭੈੜੇ ਦੈਂਤ ਨੇ ਇਸ ਨੂੰ ਆਪਣੇ ਕਲਾਵੇ ’ਚ ਲੈ ਲਿਆ। ਮ੍ਰਿਤਕ ਇੱਕ ਭੈਣ-ਭਰਾ ਤੇ ਆਪਣੇ ਮਾਤਾ ਨੂੰ ਰੋਂਦਿਆਂ-ਕੁਰਲਾਂਦਿਆਂ ਛੱਡ ਗਿਆ ਹੈ। ਇਸ ਸਬੰਧੀ ਤਲਵੰਡੀ ਸਾਬੋ ਦੇ ਡੀਐਸਪੀ ਰਜੇਸ਼ ਸਨੇਹੀ ਬੱਤਾ ਨੇ ਦੱਸਿਆ ਕਿ ਸੁਨੀਲ ਸਿੰਘ ਵਾਸੀ ਗੁਰੂਸਰ ਜਗ੍ਹਾ ਦੀ ਅੱਜ ਨਸ਼ੇ ਕਾਰਨ ਮੌਤ ਹੋ ਗਈ ਜਿਸ ਸਬੰਧੀ ਨਸ਼ੇ ਦੇਣ ਵਾਲੇ ਇੱਕ ਨੌਜਵਾਨ ਤੇ ਮਾਮਲਾ ਦਰਜ ਕਰਕੇ ਪੁਲਿਸ ਨੇ ਫੌਰਨ ਕਾਰਵਾਈ ਕਰਦਿਆਂ ਉਸ ਨੂੰ ਨਸ਼ਾ ਦੇਣ ਵਾਲੇ ਨੌਜਵਾਨ ਮਣੀ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਗੁਰੂਸਰ ਜਗ੍ਹਾ ’ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

    LEAVE A REPLY

    Please enter your comment!
    Please enter your name here