ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ
Sad News: (ਜਸਵੀਰ ਗਹਿਲ) ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ਦੇ ਸ਼ਹਿਰ ਬਾਲੀ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਸਮਾਜ ਸੇਵੀ ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਕਾਕਾ ਬਡਬਰ ਨੇ ਦੱਸਿਆ ਕਿ ਨੌਜਵਾਨ ਤੇਜਪਾਲ ਸਿੰਘ ਸੇਖੋਂ (34) ਪੁੱਤਰ ਗੁਰਚਰਨ ਸਿੰਘ ਸੇਖੋਂ ਜੋ ਕਿ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਮੱਧਵਰਗੀ ਪਰਿਵਾਰ ਹੋਣ ਕਾਰਨ ਕੰਮਕਾਜ ਲਈ ਕਰੀਬ 5 ਸਾਲ ਪਹਿਲਾਂ ਇੰਡੋਨੇਸ਼ੀਆ ਦੇ ਸ਼ਹਿਰ ਬਾਲੀ ਵਿਖੇ ਗਿਆ ਹੋਇਆ ਸੀ, ਜਿੱਥੇ ਉਸਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹਨਾਂ ਦੱਸਿਆ ਕਿ ਤੇਜਪਾਲ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਤੇਜਪਾਲ ਦੀ ਮੌਤ ਨਾਲ ਪਰਿਵਾਰ ਗਹਿਰੇ ਸਦਮੇ ਵਿੱਚ ਹੈ।














