Guruharsahai News: ਗੁਰੂਹਰਸਹਾਏ ’ਚ ਚਿੱਟੇ ਨਾਲ ਨੌਜਵਾਨ ਦੀ ਮੌਤ

Guruharsahai News
Guruharsahai News: ਗੁਰੂਹਰਸਹਾਏ ’ਚ ਚਿੱਟੇ ਨਾਲ ਨੌਜਵਾਨ ਦੀ ਮੌਤ

Guruharsahai News: ਗੁਰੂਹਰਸਹਾਏ (ਵਿਜੈ ਹਾਂਡਾ)। ਚਿੱਟੇ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਆਏ ਦਿਨ ਨੌਜਵਾਨ ਚਿੱਟੇ ਦੀ ਭੇਂਟ ਚੜ੍ਹ ਰਹੇ ਹਨ। ਹਾਸਲ ਹੋਏ ਵੇਰਵਿਆਂ ਮੁਤਾਬਕ ਤਾਜ਼ਾ ਮਾਮਲਾ ਹਲਕਾ ਗੁਰੂਹਰਸਹਾਏ ਨਾਲ ਲੱਗਦੇ ਪਿੰਡ ਬਸਤੀ ਮੱਘਰ ਸਿੰਘ ਵਾਲਾ ਦਾ ਹੈ ਜਿੱਥੋਂ ਦਾ ਇੱਕ 25 ਸਾਲਾਂ ਨੌਜਵਾਨ ਮਲਕੀਤ ਸਿੰਘ ਚਿੱਟੇ ਦੀ ਭੇਂਟ ਚੜ੍ਹ ਗਿਆ। ਮ੍ਰਿਤਕ ਨੌਜਵਾਨ ਮਲਕੀਤ ਸਿੰਘ ਪੁੱਤਰ ਵੀਰ ਸਿੰਘ ਵਾਸੀ ਬਸਤੀ ਮੱਘਰ ਸਿੰਘ ਵਾਲਾ ਦਾ ਰਹਿਣ ਵਾਲਾ ਸੀ ਤੇ ਚਿੱਟੇ ਦਾ ਆਦੀ ਸੀ। ਮ੍ਰਿਤਕ ਨੌਜਵਾਨ 2 ਭੈਣਾਂ ਦਾ ਇਕਲੌਤਾ ਭਰਾ ਸੀ ਤੇ ਮ੍ਰਿਤਕ ਆਪਣੇ ਪਿੱਛੇ ਇੱਕ ਸਾਲ ਦਾ ਪੁੱਤਰ ਅਤੇ ਵਿਧਵਾ ਪਤਨੀ ਤੋਂ ਮਾਂ-ਪਿਓ ਨੂੰ ਰੋਂਦੇ ਕੁਰਲਾਉਂਦੇ ਛੱਡ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਹੈ। Guruharsahai News

ਇਹ ਖਬਰ ਵੀ ਪੜ੍ਹੋ : IND vs ENG ਪਹਿਲਾ ਵਨਡੇ ਅੱਜ, ਨਾਗਪੁਰ ’ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ ਦੋਵੇਂ ਟੀਮਾਂ

LEAVE A REPLY

Please enter your comment!
Please enter your name here