ਯੂਥ ਫੈਡਰੇਸ਼ਨ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਅਤੇ ਬੱਚਿਆਂ ਨੂੰ ਕਿਤਾਬਾਂ ਦਿੱਤੀਆਂ ਗਈਆਂ
ਸੱਚ ਕਹੂੰ /ਲਾਜਪਤ ਰਾਏ ਰਾਦੌਰ। ਸਤਿਕਾਰਯੋਗ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਸਦਕਾ ਬਲਾਕ ਰਾਦੌਰ ਯੂਥ ਵੈਲਫੇਅਰ ਫੈਡਰੇਸ਼ਨ ਦੇ ਸੇਵਾਦਾਰਾਂ ਵੱਲੋਂ ਇੱਕ ਲੋੜਵੰਦ ਪਰਿਵਾਰ ਨੂੰ 1440 ਰੁਪਏ ਦਾ ਇੱਕ ਮਹੀਨੇ ਦਾ ਰਸੋਈ ਦਾ ਰਾਸ਼ਨ ਦਿੱਤਾ ਗਿਆ ਅਤੇ ਪਰਿਵਾਰ ਦੇ ਤਿੰਨ ਬੱਚਿਆਂ ਨੂੰ 1300 ਰੁਪਏ ਦੀਆਂ ਨਵੇਂ ਸੈਸ਼ਨ ਦੀਆਂ ਕਿਤਾਬਾਂ ਅਤੇ ਉਹਨਾਂ ਨੂੰ ਸਟੇਸ਼ਨਰੀ ਦੇ ਕੇ ਉਹਨਾਂ ਦੀ ਮੱਦਦ ਕੀਤੀ ਗਈ । ਯੂਥ ਵੈਲਫੇਅਰ ਫੈਡਰੇਸ਼ਨ ਦੇ ਸੇਵਾਦਾਰ ਪ੍ਰੇਮੀ ਸੰਦੀਪ ਇੰਸਾਂ, ਪੰਕਜ ਇੰਸਾਂ, ਨਰਿੰਦਰ ਇੰਸਾਂ, ਲਵਲੀ ਇੰਸਾਂ, ਗੁਲਸ਼ਨ ਇੰਸਾਂ ਅਤੇ ਰਾਹੁਲ ਇੰਸਾਂ ਨੇ ਦੱਸਿਆ ਕਿ ਪਿੰਡ ਨਚਰੌਣ ਦੇ ਇੱਕ ਲੋੜਵੰਦ ਪਰਿਵਾਰ ਨੂੰ ਪਿਛਲੇ 3 ਸਾਲਾਂ ਤੋਂ ਹਰ ਮਹੀਨੇ ਰਸੋਈ ਦਾ ਰਾਸ਼ਨ ਦਿੱਤਾ ਜਾਂਦਾ ਹੈ, ਜਿਸ ਵਿੱਚ ਸਰ੍ਹੋਂ ਦਾ ਤੇਲ, ਆਟਾ, ਚੌਲ , ਦਾਲਾਂ, ਚੀਨੀ, ਨਮਕ, ਮਿਰਚ, ਸਰਫ, ਸਾਬਣ, ਪੇਸਟ, ਚਾਹ ਆਦਿ ਦਿੱਤੇ ਜਾਂਦੇ ਹਨ।
ਇਸ ਦੇ ਨਾਲ ਹੀ ਇਸ ਪਰਿਵਾਰ ਦੇ ਬੱਚਿਆਂ ਦੀ ਪੜ੍ਹਾਈ ਲਈ ਵੀ ਸਹਾਇਤਾ ਕੀਤੀ ਜਾਂਦੀ ਹੈ । ਛੇਵੀਂ, ਨੌਵੀਂ ਅਤੇ ਦਸਵੀਂ ਜਮਾਤ ਵਿੱਚ ਪੜ੍ਹਦੇ ਤਿੰਨ ਬੱਚਿਆਂ ਨੂੰ ਕਿਤਾਬਾਂ ਅਤੇ ਸਟੇਸ਼ਨਰੀ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਤਿਕਾਰਯੋਗ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ‘ਤੇ ਚੱਲਦਿਆਂ ਯੂਥ ਵੈਲਫੇਅਰ ਫੈਡਰੇਸ਼ਨ ਦੇ ਸੇਵਾਦਾਰਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ 139 ਕਾਰਜ ਕੀਤੇ ਜਾ ਰਹੇ ਹਨ ੍ਟ ਜਿਸ ਤਹਿਤ ਲੋੜਵੰਦ ਪਰਿਵਾਰ ਨੂੰ ਰਾਸ਼ਨ ਦਿੱਤਾ ਜਾਂਦਾ ਹੈ, ਉਥੇ ਹੀ ਲੋੜਵੰਦ ਬੱਚਿਆਂ ਦੀ ਪੜ੍ਹਾਈ ਵਿੱਚ ਮਦਦ ਕੀਤੀ ਜਾਂਦੀ ਹੈ ਤਾਂ ਜੋ ਉਹ ਪੜ੍ਹ-ਲਿਖ ਕੇ ਆਪਣਾ ਭਵਿੱਖ ਬਣਾ ਸਕਣ। ਉਨ੍ਹਾਂ ਦੱਸਿਆ ਕਿ ਇਸ ਪਰਿਵਾਰ ਦੇ ਮੁਖੀ ਸਲਿੰਦਰ ਕੁਮਾਰ ਦਾ 3 ਸਾਲ ਪਹਿਲਾਂ ਐਕਸੀਡੈਂਟ ਹੋਇਆ ਸੀ, ਜੋ ਉਦੋਂ ਤੋਂ ਕੋਮਾ ‘ਚ ਹੈ। ਪਰਿਵਾਰ ਵੱਲੋਂ ਸੇਵਾਦਾਰਾਂ ਅਤੇ ਸਤਿਕਾਰਯੋਗ ਗੁਰੂ ਜੀ ਦਾ ਧੰਨਵਾਦ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ