Kaun Banega Crorepati Style Quiz: ਹੁਣ ਪੰਜਾਬ 'ਚ ਵੀ ਹੋਵੇਗਾ ‘ਕੌਣ ਬਣੇਗਾ ਕਰੋੜਪਤੀ’! ਸਰਕਾਰ ਲਿਆ ਰਹੀ ਹੈ ਖ਼ਾਸ ਮੁਕਾਬਲਾ : ਸਪੀਕਰ ਸੰਧਵਾਂ

15 ਤੋਂ 30 ਸਾਲ ਤੱਕ ਦੇ ਨੌਜਵਾਨ ਲੈ ਸਕਣਗੇ ਹਿੱਸਾ, ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

Satinder Mathur  Picture
Published On

Kaun Banega Crorepati Style Quiz: ਕੋਟਕਪੂਰਾ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਵਿੱਚ ਉਸਾਰੂ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਵਿਸ਼ੇਸ਼ ਕੁਇਜ਼ ਮੁਕਾਬਲਾ ਕਰਵਾਇਆ ਜਾਵੇਗਾ। ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਤੱਕ ਦੇ ਨੌਜਵਾਨ ਹਿੱਸਾ ਲੈ ਸਕਣਗੇ।

ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਬਾਬਾ ਫ਼ਰੀਦ ਨਰਸਿੰਗ ਕਾਲਜ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਰੂ-ਬ-ਰੂ ਹੁੰਦਿਆਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਯੋਗਤਾ ਦਿਖਾਉਣ ਲਈ ਮੰਚ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਨਿਵੇਕਲੀ ਪਹਿਲ ਕੀਤੀ ਹੈ।

ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਅਤੇ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜੋਕਾ ਯੁੱਗ ਮੁਕਾਬਲੇ ਦਾ ਯੁੱਗ ਹੈ ਅਤੇ ਪੰਜਾਬ ਦੇ ਵਿਦਿਆਰਥੀਆਂ ਵਿੱਚ ਹੁਨਰ ਤੇ ਯੋਗਤਾ ਦੀ ਕੋਈ ਕਮੀ ਨਹੀਂ ਹੈ। ਲੋੜ ਸਿਰਫ਼ ਉਨ੍ਹਾਂ ਨੂੰ ਸਹੀ ਮੰਚ ਅਤੇ ਢੁੱਕਵੀਂ ਸੇਧ ਦੇਣ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਮੁਹਿੰਮ ਨੌਜਵਾਨਾਂ ਅੰਦਰ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਦੀਆਂ ਵੱਡੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ।

Comments

Post Your Comment

About The Author

Related Posts