2 ਫਰਵਰੀ ਦੀ ਰੈਲੀ ਸਾਰਿਆਂ ਦੇ ਭਰਮ ਭੁਲੇਖੇ ਕੱਢ ਦੇਵੇਗੀ : ਗੋਲਡੀ
ਸੰਗਰੂਰ, (ਗੁਰਪ੍ਰੀਤ ਸਿੰਘ) ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਦੇ ਪਾਰਟੀ ਤੋਂ ਬਾਗੀ ਹੋ ਕੇ ਚੱਲ ਰਹੀਆਂ ਕਾਰਵਾਈਆਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਵਿਖੇ 2 ਫਰਵਰੀ ਨੂੰ ਇੱਕ ਵੱਡੀ ਰੈਲੀ ਰੱਖ ਦਿੱਤੀ ਹੈ ਇਸ ਰੈਲੀ ਦੇ ਕੋਆਰਡੀਨੇਟਰ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਮੈਨ ਵਿਨਰਜੀਤ ਸਿੰਘ ਗੋਲਡੀ ਤੋਂ ਇਲਾਵਾ ਬਾਬੂ ਪ੍ਰਕਾਸ਼ ਚੰਦ ਗਰਗ ਤੇ ਬਲਦੇਵ ਮਾਨ ਨੂੰ ਲਾਇਆ ਗਿਆ ਹੈ
ਅੱਜ ਇਸ ਰੈਲੀ ਸਬੰਧੀ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਵਿੱਚ ਸੰਗਰੂਰ ਦੇ ਇੱਕ ਨਿੱਜੀ ਹੋਟਲ ਵਿਖੇ ਯੂਥ ਅਕਾਲੀ ਦਲ ਦੇ ਆਗੂਆਂ ਦੀ ਵੱਡੀ ਇਕੱਤਰਤਾ ਹੋਈ ਜਿਸ ਵਿੱਚ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੇ ਯੂਥ ਅਕਾਲੀ ਦਲ ਨਾਲ ਸਬੰਧਿਤ ਯੂਥ ਅਹੁਦੇਦਾਰਾਂ ਵੱਲੋਂ ਸ਼ਿਰਕਤ ਕੀਤੀ ਗਈ ਇਸ ਮੀਟਿੰਗ ਵਿੱਚ ਦੁਆਬਾ ਜ਼ੋਨ ਦੇ ਯੂਥ ਇੰਚਾਰਜ ਸ: ਸਾਬੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਾਹਰੋਂ ਯੂਥ ਅਕਾਲੀ ਅਹੁਦੇਦਾਰ ਪੁੱਜੇ ਹੋਏ ਸਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਦੇ ਵੱਡੇ ਫੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਹੋ ਰਹੀ ਹੈ ਜਿਸ ਵਿੱਚ 30 ਤੋਂ 35 ਹਜ਼ਾਰ ਅਕਾਲੀ ਸਮਰਥਕਾਂ ਦੇ ਪੁੱਜਣ ਦੀ ਉਮੀਦ ਹੈ
ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਹੋਰ ਵੀ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਹੋਵੇਗੀ ਗੋਲਡੀ ਨੇ ਕਿਹਾ ਕਿ ਇਸ ਰੈਲੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ ਜਿਸ ਦੇ ਸਾਰੇ ਪ੍ਰਬੰਧ ਨੇਪਰੇ ਚਾੜ੍ਹ ਲਏ ਗਏ ਹਨ ਉਨ੍ਹਾਂ ਕਿਹਾ ਕਿ ਇਸ ਰੈਲੀ ਦੀ ਖ਼ਾਸ ਗੱਲ ਇਹ ਹੋਵੇਗੀ ਕਿ ਇਸ ਵਿੱਚ ਸਿਰਫ਼ ਬਰਨਾਲਾ ਤੇ ਸੰਗਰੂਰ ਜ਼ਿਲ੍ਹਿਆਂ ਦੇ ਅਕਾਲੀ ਆਗੂ ਹੀ ਸ਼ਮੂਲੀਅਤ ਕਰਨਗੇ ਹੋਰ ਜ਼ਿਲ੍ਹਿਆਂ ਵਿੱਚੋਂ ਕਿਸੇ ਆਗੂ ਨੂੰ ਪੁੱਜਣ ਲਈ ਕੋਈ ਸੁਨੇਹਾ ਨਹੀਂ ਦਿੱਤਾ ਗਿਆ
ਰੈਲੀ ਕਈ ਲੋਕਾਂ ਦੇ ਭਰਮ ਭੁਲੇਖੇ ਕੱਢ ਦੇਵੇਗੀ
ਉਨ੍ਹਾਂ ਦੱਸਿਆ ਕਿ ਅਕਾਲੀ ਵਰਕਰਾਂ ਖਾਸ ਕਰਕੇ ਨੌਜਵਾਨ ਆਗੂਆਂ ਵਿੱਚ ਇਸ ਰੈਲੀ ਨੂੰ ਲੈ ਕੇ ਕਾਫ਼ੀ ਉਤਸਾਹ ਹੈ ਉਨ੍ਹਾਂ ਦੱਸਿਆ ਕਿ ਇਹ ਰੈਲੀ ਕਈ ਲੋਕਾਂ ਦੇ ਭਰਮ ਭੁਲੇਖੇ ਕੱਢ ਦੇਵੇਗੀ ਕਿ ਉਹਨਾਂ ਦੇ ਨਾ ਹੋਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ ਹੈ ਵੱਖ-ਵੱਖ ਯੂਥ ਆਗੂਆਂ ਨੇ ਵੀ ਆਪਣੇ ਸੰਬੋਧਨ ਵਿੱਚ ਢੀਂਡਸਾ ਪਰਿਵਾਰ ‘ਤੇ ਅਸਿੱਧੇ ਹਮਲੇ ਕਰਦਿਆਂ ਕਿਹਾ ਕਿ ਕੁਝ ਲੋਕਾਂ ਨੂੰ ਇਹ ਵਹਿਮ ਹੁੰਦਾ ਹੈ ਕਿ ਉਨ੍ਹਾਂ ਦੇ ਜਾਣ ਨਾਲ ਪਾਰਟੀ ਖੇਰੂੰ ਖੇਰੂੰ ਹੋ ਜਾਵੇਗੀ, ਪਰ ਪਾਰਟੀ ਨਾਲ ਹੀ ਸਾਰਾ ਕੁਝ ਹੈ
ਉਨ੍ਹਾਂ ਆਖਿਆ ਕਿ ਸਿਰਫ਼ ਸੰਗਰੂਰ ਤੇ ਬਰਨਾਲਾ ਜਿਲ੍ਹਿਆਂ ਵਿੱਚ ਇਨ੍ਹਾਂ ਬਾਗੀ ਆਗੂਆਂ ਦਾ ਪ੍ਰਭਾਵ ਹੈ, ਮਾਝੇ ਅਤੇ ਦੁਆਬੇ ਵਿੱਚ ਇਨ੍ਹਾਂ ਦੀ ਕੋਈ ਪੁੱਛ ਪ੍ਰਤੀਤ ਨਹੀਂ ਉਨ੍ਹਾਂ ਸਮੂਹ ਵਰਕਰਾਂ ਨੂੰ ਰੈਲੀ ਦੀਆਂ ਤਿਆਰੀਆਂ ਵਿੱਚ ਜੁਟਣ ਦੀ ਅਪੀਲ ਵੀ ਕੀਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।