ਸਾਡੇ ਨਾਲ ਸ਼ਾਮਲ

Follow us

14.4 C
Chandigarh
Wednesday, February 11, 2026
More
    Home Breaking News ਨੌਜਵਾਨ ਦੋ ਦਿਨ...

    ਨੌਜਵਾਨ ਦੋ ਦਿਨਾਂ ਤੋਂ ਲਾਪਤਾ, ਪਰਿਵਾਰਕ ਮੈਂਬਰ ਪ੍ਰੇਸ਼ਾਨ

    Youth Missing

    ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ ਭਾਲ-ਐਸ ਐਚ ਓ ਸੰਭੂ

    (ਖੁਸ਼ਵੀਰ ਸਿੰਘ ਤੁੂਰ) ਪਟਿਆਲਾ। ਪਟਿਆਲਾ-ਭਵਾਨੀਗੜ੍ਹ ਰੋਡ ’ਤੇ ਸਥਿੱਤ ਪਿੰਡ ਨਦਾਮਪੁਰ ਦਾ ਨੌਜਵਾਨ ਬੇਅੰਤ ਸਿੰਘ ਉਰਫ ਬੰਟੀ ਪਿਛਲੇ ਦੋ ਦਿਨਾਂ ਤੋਂ ਲਾਪਤਾ (Youth Missing ) ਹੈ। ਜਿਸ ਕਾਰਨ ਪਰਿਵਾਰਕ ਮੈਂਬਰਾਂ ’ਚ ਭਾਰੀ ਚਿੰਤਾ ਦਾ ਮਾਹੋਲ ਪਾਇਆ ਜਾ ਰਿਹਾ ਹੈ ਅਤੇ ਲਾਪਤਾ ਬੇਅੰਤ ਸਿੰਘ ਨੂੰ ਲੱਭਣ ਲਈ ਦਿਨ ਰਾਤ ਇੱਕ ਕੀਤਾ ਹੋਇਆ।

    ਜਾਣਕਾਰੀ ਅਨੁਸਾਰ ਪਿੰਡ ਨਦਾਮਪੁਰ ਦਾ ਨੌਜਵਾਨ ਬੇਅੰਤ ਸਿੰਘ 14 ਜਨਵਰੀ 2023 ਨੂੰ ਸਵੇਰੇ 5 ਵਜੇ ਘਰੋ ਚਲਾ ਗਿਆ ਸੀ, ਜੋ ਕਿ ਅੱਜ ਤੱਕ ਘਰ ਨਹੀਂ ਪਹੁੰਚਿਆ। (Youth Missing ) ਬੇਅੰਤ ਸਿੰਘ ਦੇ ਭਰਾ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਸ ਦਾ ਭਰਾ ਪਿਛਲੇ ਦੋ ਦਿਨਾਂ ਤੋਂ ਲਾਪਤਾ ਹੈ, ਜਿਸ ਕਾਰਨ ਪਰਿਵਾਰਕ ਬਹੁਤ ਜਿਆਦਾ ਪ੍ਰੇਸ਼ਾਨ ਹਨ। ਉਨ੍ਹਾਂ ਦੱਸਿਆ ਕਿ ਉਹ 14 ਜਨਵਰੀ ਨੂੰ ਘਰੋਂ ਚਲਾ ਗਿਆ ਸੀ ਅਤੇ ਅੱਜ ਤੱਕ ਵਾਪਸ ਨਹੀਂ ਆਇਆ।

    ਉਨ੍ਹਾਂ ਦੱਸਿਆ ਕਿ ਉਸਦੇ ਭਰਾ ਦੀ ਦਿਮਾਗੀ ਹਾਲਤ ਸਹੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇੱਕ ਵਾਰ ਉਨ੍ਹਾਂ ਨੂੰ ਬੇਅੰਤ ਸਿੰਘ ਮਿਲ ਚੁੱਕਿਆ ਸੀ ਅਤੇ ਜਦੋਂ ਸੰਭੂ ਬਾਰਡਰ ਪਹੁੰਚੇ ਤਾਂ ਉੱਥੋਂ ਉਹ ਫਿਰ ਭੱਜ ਗਿਆ ਤੇ ਹੁਣ ਤੱਕ ਉਨ੍ਹਾਂ ਨੂੰ ਨਹੀਂ ਮਿਲਿਆ। ਇੱਧਰ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਗੁੰਮਸ਼ੁਦਾ ਨੂੰ ਲੱਭਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸੰਭੂ ਦੇ ਇੰਚਾਰਜ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵੱਖ-ਵੱਖ ਸ਼ੋਸਲ ਮੀਡੀਆ ਸਮੇਤ ਪਿੰਡਾਂ ਵਿੱਚ ਵੀ ਗੁੰਮਸੁਦਾ ਨੌਜਵਾਨ ਸਬੰਧੀ ਐਨਾਊਸਮੈਂਟ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਸੀਸੀਟੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰ ਅਜੇ ਤੱਕ ਗੁੰਮਸ਼ੁਦਾ ਬਾਰੇ ਕੋਈ ਵੀ ਜਾਣਕਾਰੀ ਹਾਸਿਲ ਨਹੀਂ ਹੋਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here