ਸਾਡੇ ਨਾਲ ਸ਼ਾਮਲ

Follow us

11.9 C
Chandigarh
Wednesday, January 21, 2026
More
    Home Breaking News Jyoti Malhotr...

    Jyoti Malhotra: ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਰੱਦ, ਵਕੀਲ ਕਰਨਗੇ ਸੈਸ਼ਨ ਕੋਰਟ ’ਚ ਅਪੀਲ

    Jyoti Malhotra
    Jyoti Malhotra: ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਰੱਦ, ਵਕੀਲ ਕਰਨਗੇ ਸੈਸ਼ਨ ਕੋਰਟ ’ਚ ਅਪੀਲ

    Jyoti Malhotra News

    ਹਿਸਾਰ (ਸੱਚ ਕਹੂੰ ਨਿਊਜ਼)। Jyoti Malhotra: ਹਿਸਾਰ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ, ਜੋ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਜ਼ੇਲ੍ਹ ’ਚ ਹੈ। ਜੋਤੀ ਦੀ ਅਰਜ਼ੀ ਰੱਦ ਹੋਣ ਤੋਂ ਬਾਅਦ, ਉਸਦੇ ਵਕੀਲ ਨੇ ਕਿਹਾ ਕਿ ਉਹ ਇਸ ਫੈਸਲੇ ਨੂੰ ਸੈਸ਼ਨ ਕੋਰਟ ’ਚ ਚੁਣੌਤੀ ਦੇਣਗੇ। ਜੋਤੀ ਮਲਹੋਤਰਾ ਦੇ ਵਕੀਲ ਕੁਮਾਰ ਮੁਕੇਸ਼ ਨੇ ਕਿਹਾ ਕਿ ਜ਼ਮਾਨਤ ਪਟੀਸ਼ਨ ’ਤੇ ਅਦਾਲਤ ’ਚ ਲਗਭਗ 20 ਤੋਂ 25 ਮਿੰਟ ਤੱਕ ਬਹਿਸ ਹੋਈ, ਜਿਸ ’ਚ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।

    ਇਹ ਖਬਰ ਵੀ ਪੜ੍ਹੋ : Haryana-Punjab Bullet Train: ਪੰਜਾਬ ਤੇ ਹਰਿਆਣਾ ਦੇ ਇਨ੍ਹਾਂ ਸ਼ਹਿਰਾਂ ’ਚੋਂ ਲੰਘੇਗੀ ਬੁਲੇਟ ਟਰੇਨ, ਇਨ੍ਹਾਂ ਪਿੰਡਾਂ …

    ਹਾਲਾਂਕਿ ਫੈਸਲੇ ’ਚ ਜ਼ਮਾਨਤ ਨਾ ਦੇਣ ਦਾ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਅਜੇ ਵੀ ਚੱਲ ਰਹੀ ਹੈ। ਪੁਲਿਸ ਨੇ ਦਲੀਲ ਦਿੱਤੀ ਕਿ ਜੋਤੀ ਮਲਹੋਤਰਾ ਦੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਉਸਦੇ ਕਬਜ਼ੇ ’ਚੋਂ ਬਰਾਮਦ ਕੀਤੇ ਗਏ ਮੋਬਾਈਲ ਫੋਨ ਤੇ ਲੈਪਟਾਪ ਦੇ ਡੇਟਾ ਦਾ ਵੀ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਦੇਸ਼ ਦੀ ਰਾਸ਼ਟਰੀ ਏਕਤਾ ਤੇ ਅਖੰਡਤਾ ਨਾਲ ਸਬੰਧਤ ਹੈ, ਇਸ ਲਈ ਇਸ ’ਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ। Jyoti Malhotra

    ਵਕੀਲ ਮੁਕੇਸ਼ ਨੇ ਅੱਗੇ ਕਿਹਾ ਕਿ ਜੋਤੀ ਦੇ ਬਿਆਨ ਦੇ ਆਧਾਰ ’ਤੇ ਐਫਆਈਆਰ ਦਰਜ ਕੀਤੀ ਗਈ ਹੈ ਤੇ ਪੁਲਿਸ ਕੋਲ ਉਸਨੂੰ ਗ੍ਰਿਫ਼ਤਾਰ ਕਰਨ ਲਈ ਠੋਸ ਸਬੂਤ ਵੀ ਨਹੀਂ ਹਨ। ਉਹ ਅਦਾਲਤ ਦੇ ਫੈਸਲੇ ਦਾ ਸਤਿਕਾਰ ਕਰਦੇ ਹਨ। ਇਸ ਫੈਸਲੇ ਨੂੰ ਹੁਣ ਸੈਸ਼ਨ ਕੋਰਟ ’ਚ ਚੁਣੌਤੀ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਜੋਤੀ ਮਲਹੋਤਰਾ ਨੂੰ 16 ਮਈ ਨੂੰ ਅਧਿਕਾਰਤ ਭੇਦ ਕਾਨੂੰਨ ਤੇ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਉਨ੍ਹਾਂ 12 ਲੋਕਾਂ ’ਚ ਸ਼ਾਮਲ ਸੀ ਜਿਨ੍ਹਾਂ ਨੂੰ ਜਾਸੂਸੀ ਦੇ ਸ਼ੱਕ ’ਚ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। Jyoti Malhotra

    ਦੱਸਿਆ ਗਿਆ ਸੀ ਕਿ ਉਹ ਪਾਕਿਸਤਾਨੀ ਹਾਈ ਕਮਿਸ਼ਨ ਦੇ ਕਰਮਚਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਸੰਪਰਕ ਵਿੱਚ ਸੀ। ਭਾਰਤ ਨੇ 13 ਮਈ ਨੂੰ ਜਾਸੂਸੀ ’ਚ ਸ਼ਾਮਲ ਹੋਣ ਦੇ ਦੋਸ਼ ’ਚ ਦਾਨਿਸ਼ ਨੂੰ ਦੇਸ਼ ਤੋਂ ਕੱਢ ਦਿੱਤਾ ਸੀ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ), ਖੁਫੀਆ ਬਿਊਰੋ ਤੇ ਮਿਲਟਰੀ ਇੰਟੈਲੀਜੈਂਸ ਅਧਿਕਾਰੀਆਂ ਨੇ ਵੀ ਮਲਹੋਤਰਾ ਤੋਂ ਪੁੱਛਗਿੱਛ ਕੀਤੀ ਹੈ। ਜਾਂਚ ’ਚ ਖੁਲਾਸਾ ਹੋਇਆ ਹੈ ਕਿ ਉਸਨੇ ਪਾਕਿਸਤਾਨ, ਚੀਨ, ਬੰਗਲਾਦੇਸ਼, ਇੰਡੋਨੇਸ਼ੀਆ ਤੇ ਕੁਝ ਹੋਰ ਦੇਸ਼ਾਂ ਦਾ ਦੌਰਾ ਕੀਤਾ ਸੀ। ਪੁਲਿਸ ਨੇ ਕਿਹਾ ਸੀ ਕਿ ਪਾਕਿਸਤਾਨੀ ਖੁਫੀਆ ਏਜੰਸੀ ਮਲਹੋਤਰਾ ਨੂੰ ‘ਸੰਪਤੀ’ ਵਜੋਂ ਵਿਕਸਤ ਕਰ ਰਹੀ ਸੀ। Jyoti Malhotra