Punjab

Lehragaga News: ਅਤਿ ਗਰੀਬ ਪਰਿਵਾਰ ਦੇ ਨੌਜਵਾਨ ਸਾਕਾ ਨੇ ਭਾਰਤੀ ਫੌਜ ’ਚ ਭਰਤੀ ਹੋ ਕੇ ਲਹਿਰਾਗਾਗਾ ਦਾ ਕੀਤਾ ਨਾਂਅ ਰੌਸ਼ਨ
Jalandhar News: ਜਲੰਧਰ ’ਚ ਹੋਮਿਓਪੈਥਿਕ ਕਲੀਨਿਕ ’ਤੇ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਗੋਲੀਬਾਰੀ, ਪੁਲਿਸ ਜਾਂਚ ’ਚ ਜੁਟੀ
Bhagwant Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ 
AAP Punjab: ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ
ਰਿਕਵਰੀ ਤੋਂ ਰੋਜ਼ਗਾਰ ਤੱਕ, ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

Yudh Nashe Virudh: ਫਾਜ਼ਿਲਕਾ ਜ਼ਿਲ੍ਹੇ ਵਿਚ 123 ਤਸਕਰ ਕਾਬੂ : ਸਵਪਨ ਸ਼ਰਮਾ

Sach Kahoon Punjabi Desk Picture
Published On

ਡੀਆਈਜੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ, ਅਧਿਕਾਰੀਆਂ ਨਾਲ ਕੀਤੀ ਸਮੀਖਿਆ ਬੈਠਕ

Yudh Nashe Virudh: (ਰਜਨੀਸ਼ ਰਵੀ) ਫਾਜ਼ਿਲਕਾ। ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆ ਦੇ ਵਿਰੁੱਧ ਮੁਹਿੰਮ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਇਕ ਫੈਸਲਾਕੁੰਨ ਕਾਰਵਾਈ ਆਰੰਭੀ ਗਈ ਹੈ। ਪਿਛਲੇ 24 ਦਿਨ ਵਿਚ ਹੀ ਫਾਜ਼ਿਲਕਾ ਜ਼ਿਲ੍ਹੇ ਵਿਚ 123 ਨਸ਼ਾ ਤਸਕਰ ਕਾਬੂ ਕੀਤੇ ਗਏ ਹਨ। ਇਹ ਜਾਣਕਾਰੀ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸ੍ਰੀ ਸਵਪਨ ਸ਼ਰਮਾ ਆਈਪੀਐਸ ਨੇ ਅੱਜ ਇੱਥੇ ਦਿੱਤੀ ਹੈ।

ਉਹ ਜਿਲ੍ਹਾ ਫਾਜ਼ਿਲਕਾ ਦਾ ਦੇ ਦੌਰੇ ’ਤੇ ਸਨ। ਇੱਥੇ ਪੁੱਜਣ ’ਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਵੀ ਦਿੱਤੀ। ਇਸ ਦੌਰਾਨ ਉਹਨਾਂ ਵੱਲੋਂ ਐਸ.ਐਸ.ਪੀ ਫਾਜ਼ਿਲਕਾ ਸਮੇਤ ਫਾਜ਼ਿਲਕਾ ਪੁਲਿਸ ਦੇ ਸਮੂਹ ਅਧਿਕਾਰੀਆਂ ਅਤੇ ਥਾਣਾ ਮੁੱਖੀਆਂ ਨਾਲ ਨਾਲ ਕ੍ਰਾਈਮ ਮੀਟਿੰਗ ਕੀਤੀ ਗਈ। ਜਿਸ ਦੌਰਾਨ ਉਹਨਾਂ ਨੂੰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ, ਪੈਂਡਿੰਗ ਕੇਸਾਂ ਨੂੰ ਜਲਦ ਨਿਪਟਾਉਣ ਅਤੇ ਲੋਕ ਮਸਲਿਆਂ ਨੂੰ ਤਰਜ਼ੀਹ ਦੇਣ ਅਤੇ ਪੁਲਿਸਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਗਏ।

ਇਹ ਵੀ ਪੜ੍ਹੋ: Punjab Congress: ਕਈ ਪਰਿਵਾਰ ‘ਆਪ’ ਤੇ ‘ਭਾਜਪਾ’ ਛੱਡ ਕਾਂਗਰਸ ’ਚ ਹੋਏ ਸ਼ਾਮਲ 

ਇਸ ਮੌਕੇ ਡੀਆਈਜੀ ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਿਤੀ 1 ਤੋਂ 24 ਮਾਰਚ ਤੱਕ ਨਸ਼ਾ ਤਸਕਰਾਂ ਖਿਲਾਫ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਕਾਰਵਾਈਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਨਸ਼ਾ ਤਸਕਰਾਂ ਖਿਲਾਫ ਕੁੱਲ ਦਰਜ ਕੇਸ 87 ਹਨ ਜਦ ਕਿ 123 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਥੋੜੇ ਸਮੇਂ ਦੌਰਾਨ ਇੰਨ੍ਹਾਂ ਤਸਕਰਾਂ ਤੋਂ ਹੈਰੋਇਨ 2.435 ਕਿਲੋ, ਪ੍ਰੇਗਾ ਕੈਪਸੂਲ 576935, ਨਸ਼ੀਲੀਆਂ ਗੋਲੀਆਂ 24279, ਪੋਸਤ 7.500 ਕਿਲੋਗ੍ਰਾਮ ਅਤੇ ਡਰੱਗ ਮਨੀ 54000 ਰੁਪਏ ਬਰਾਮਦ ਕੀਤੀ ਗਈ ਹੈ। ਇਸ ਤੋਂ ਬਿਨ੍ਹਾਂ ਨਸ਼ੇ ਤਸਕਰੀ ਵਿਚ ਲੱਗੇ ਲੋਕਾਂ ਦੇ ਘਰਾਂ ਤੇ ਵੀ ਬੁਲਡੋਜਰ ਕਾਰਵਾਈ ਕੀਤੀ ਜਾ ਰਹੀ ਹੈ।

ਐਂਟੀ ਡਰੋਨ ਟੈਕਨੋਲਾਜੀ ਮਿਲਣ ਨਾਲ ਪੁਲਿਸ ਹੋਵੇਗੀ ਹੋਰ ਸਮਰੱਥ

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਪੁਲਿਸ ਕੌਮਾਂਤਰੀ ਸਰਹੱਦ ਦੇ ਨਾਲ ਦੂਜੀ ਸੁਰੱਖਿਆ ਪੰਕਤੀ ਵਜੋਂ ਕੰਮ ਕਰਦੀ ਹੈ ਅਤੇ ਹੁਣ ਛੇਤੀ ਹੀ ਪੁਲਿਸ ਨੂੰ ਐਂਟੀ ਡਰੋਨ ਸਿਸਟਮ ਮਿਲੇਗਾ ਤਾਂ ਪੁਲਿਸ ਦੀ ਕਾਰਜਕੁਸ਼ਲਤਾ ਅਤੇ ਸਮਰੱਥਾਵਾਂ ਵਿਚ ਹੋਰ ਵਾਧਾ ਹੋਵੇਗਾ ਅਤੇ ਨਸ਼ਾ ਤਸਕਰੀ ਨੂੰ ਸਖ਼ਤੀ ਨਾਲ ਬੰਦ ਕੀਤਾ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਹੁਣ ਉਨ੍ਹਾਂ ਲਈ ਇੱਕੋ ਥਾਂ ਜੇਲ੍ਹ ਹੀ ਹੋਵੇਗੀ। ਇਸ ਮੌਕੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਪੁਲਿਸ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਆਪ੍ਰੇਸ਼ਨਾਂ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਐਸਪੀ ਸ: ਪ੍ਰਦੀਪ ਸਿੰਘ ਸੰਧੂ ਵੀ ਹਾਜ਼ਰ ਸਨ। Yudh Nashe Virudh

About The Author

Related Posts