Yudh Nashe Virudh: ਸੁਨਾਮ ‘ਚ ਨਸ਼ਾ ਤਸਕਰ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ

Yudh Nashe Virudh
ਸੁਨਾਮ: ਨਾਜਾਇਜ਼ ਉਸਾਰੀ ਤੇ ਪੁਲਿਸ ਵੱਲੋਂ ਚਲਾਇਆ ਜਾ ਰਿਹਾ ਬੁਲਡੋਜ਼ਰ । ਤਸਵੀਰ: ਕਰਮ ਥਿੰਦ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ 150 ਦੇ ਲਗਭਗ ਮਾਮਲੇ ਦਰਜ ਕਰਕੇ ਤਕਰੀਬਨ 200 ਮੁਲਜ਼ਮ ਕੀਤੇ ਗ੍ਰਿਫ਼ਤਾਰ : ਐਸ.ਪੀ. ਵਿਰਕ

Yudh Nashe Virudh: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਨੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿਖੇ ਇੱਕ ਹੋਰ ਨਸ਼ਾ ਤਸਕਰ ਦੁਆਰਾ ਮਾਰਕੀਟ ਕਮੇਟੀ ਦੀ ਜ਼ਮੀਨ ‘ਤੇ ਕੀਤੀ ਗਈ ਨਜਾਇਜ਼ ਉਸਾਰੀ ਨੂੰ ਢਾਹੁੰਦੇ ਹੋਏ ਨਸਿ਼ਆਂ ਦੇ ਮਾੜੇ ਕਾਰੋਬਾਰ ਨਾਲ ਜੁੜੇ ਹੋਏ ਵਿਅਕਤੀਆਂ ਨੂੰ ਇਹ ਸਖ਼ਤ ਤੇ ਸਪੱਸ਼ਟ ਸੁਨੇਹਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਇਸ ਕੁਰੀਤੀ ਦਾ ਮੁਕੰਮਲ ਸਫਾਇਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿ਼ਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: Faridkot Water Crisis: ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਲੈ ਕੇ ਫਰੀਦਕੋਟ ਵਾਸੀਆਂ ਨੇ ਕੀਤਾ ਰੋਸ ਮਾਰਚ

ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੌਕੇ ‘ਤੇ ਮੌਜੂਦ ਐਸ.ਪੀ ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸਿ਼ਆਂ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਵੱਲੋਂ ਸਰਕਾਰੀ ਜ਼ਮੀਨ ਉਤੇ ਕੀਤੇ ਨਜਾਇਜ਼ ਕਬਜ਼ੇ ਨੂੰ ਤੋੜਨ ਦੀ ਕਾਰਵਾਈ ਦੌਰਾਨ ਪੁਲਿਸ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖੀ ਗਈ ਅਤੇ ਨਗਰ ਕੌਂਸਲ ਰਾਹੀਂ ਇਸ ਨਜ਼ਾਇਜ਼ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਹਨਾਂ ਕਿਹਾ ਕਿ ਸਬੰਧਤ ਮੁਲਜ਼ਮ ਖ਼ਿਲਾਫ਼ ਨਸ਼ਾ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 13 ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਹੁਣ ਤੱਕ 150 ਦੇ ਲਗਭਗ ਮਾਮਲੇ ਦਰਜ ਕਰਕੇ ਤਕਰੀਬਨ 200 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। Yudh Nashe Virudh

Yudh Nashe Virudh
ਸੁਨਾਮ: ਨਾਜਾਇਜ਼ ਉਸਾਰੀ ਤੇ ਪੁਲਿਸ ਵੱਲੋਂ ਚਲਾਇਆ ਜਾ ਰਿਹਾ ਬੁਲਡੋਜ਼ਰ ਅਤੇ ਜਾਣਕਾਰੀ ਦਿੰਦੇ ਹੋਏ ਐਸ.ਪੀ ਨਵਰੀਤ ਸਿੰਘ ਵਿਰਕ ਅਤੇ ਹੋਰ ਪੁਲਿਸ ਅਧਿਕਾਰੀ। ਤਸਵੀਰ: ਕਰਮ ਥਿੰਦ

ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦੀ ਪੰਜਾਬ ਸਰਕਾਰ ਕਰ ਰਹੀ ਹੈ ਪੂਰੀ ਮੱਦਦ

ਐਸ.ਪੀ. ਵਿਰਕ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਅਤੇ ਪੰਜਾਬ ਸਰਕਾਰ ਉਹਨਾਂ ਦੀ ਹਰ ਸੰਭਵ ਮੱਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਵਿੱਚ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਨਰਿੰਦਰਪਾਲ ਸਿੰਘ, ਡੀ.ਐਸ.ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ, ਡੀ.ਐਸ.ਪੀ. ਕਰਨੈਲ ਸਿੰਘ, ਮੁੱਖ ਥਾਣਾ ਅਫਸਰ ਇੰਸਪੈਕਟਰ ਪ੍ਰਤੀਕ ਜਿੰਦਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਾਰਕਿਟ ਕਮੇਟੀ ਅਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ। Yudh Nashe Virudh