Yudh Nashe Virudh: ਪੰਜਾਬ ਅੰਦਰ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ: ਤਰੁਨਪ੍ਰੀਤ ਸਿੰਘ ਸੌਂਦ

Yudh Nashe Virudh
ਮਲੇਰਕੋਟਲਾ:  ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਤਹਿਤ ਵੀਡੀਸੀ ਅਤੇ ਵਰਕਰਾਂ ਨੂੰ ਸਹੁੰ ਚੁਕਾਉਦੇ ਹੋਏ ਕੈਬਨਿਟ ਮੰਤਰੀ।

ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਪੰਜਾਬ ਸਰਕਾਰ ਦਾ ਡਟ ਕੇ ਦੇ ਰਹੇ ਹਨ ਸਾਥ: ਤਰੁਨਪ੍ਰੀਤ ਸਿੰਘ ਸੌਂਦ | Yudh Nashe Virudh 

Yudh Nashe Virudh: ਮਾਲੇਰੋਕਟਲਾ, ਮਈ (ਗੁਰਤੇਜ ਜੋਸ਼ੀ)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ ਰਾਜ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਸਾਥ ਦੇ ਰਹੇ ਹਨ। ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ, ਸੂਬਾ ਸਰਕਾਰ ਇਸਦੇ ਲਈ ਸਿਰਤੋੜ ਯਤਨ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਾਲੇਰੋਕਟਲਾ ਵਿਖੇ ਜ਼ਿਲ੍ਹਾ ਪੱਧਰੀ ਵਿਲੇਜ ਡਿਫੈਂਸ ਕਮੇਟੀ ਅਤੇ ਵਾਰਡ ਸੁਰੱਖਿਆ ਕਮੇਟੀਆਂ ਦੀ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ : India-Pakistan War: ਪਾਕਿਸਤਾਨ ਬਾਰਡਰ ਤੋਂ ਵੱਡੀ ਖਬਰ, ਭਾਰਤ ਨੇ ਕੀਤੀ ਵੱਡੀ ਕਾਰਵਾਈ, ਪ੍ਰਧਾਨ ਮੰਤਰੀ ਨੂੰ ਮਿਲੇ ਹਵਾ…

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ। ਸੂਬਾ ਸਰਕਾਰ ਨੇ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ 3500 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗੱਲ ਹੋਵੇ, ਭਾਵੇਂ ਪੰਜਾਬ ਦੇ ਪਾਣੀਆਂ ਦੀ ਜਾਂ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਕੰਮਾਂ ਦੀ ਸਰਕਾਰ ਹਰ ਪੱਖ ਤੋਂ ਪੰਜਾਬੀਆ ਦੇ ਮੋਢੇ ਨਾਲ ਮੋਢੇ ਲਾ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਦੇ ਭਲੇ ਲਈ ਮਿਸਾਲੀ ਕੰਮ ਕੀਤਾ ਹੈ, ਜਿੰਨਾ ਪਿਛਲੀਆਂ ਸਰਕਾਰਾਂ ਨੇ 75 ਸਾਲ ਵਿੱਚ ਨਹੀਂ ਕੀਤਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਨਸ਼ਾ ਤਸਕਰਾਂ ਨੂੰ ਪੂਰੀ ਸੈਅ ਸੀ, ਜਦਕਿ ਆਮ ਆਦਮੀ ਪਾਰਟੀ ਨੇ ਰਾਜ ਅੰਦਰ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਨਜ਼ਾਇਜ਼ ਪ੍ਰਾਪਰਟੀਆਂ ਨੂੰ ਢਾਹ ਢੇਰੀ ਕਰਨ ਦੇ ਨਾਲ-ਨਾਲ ਜੇਲ੍ਹਾਂ ਵਿੱਚ ਡੱਕਿਆ ਹੈ। Yudh Nashe Virudh

ਸ੍ਰ. ਤਰੁਨਪ੍ਰੀਤ ਸਿੰਘ ਸੋਂਦ ਨੇ ਪਿੰਡਾਂ ਤੇ ਸ਼ਹਿਰੀ ਪੱਧਰ ’ਤੇ ਬਣੀਆਂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ ਇਸ ਯੁੱਧ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਹਾ ਕਿ ਤੁਹਾਡੇ ਸਭ ਦੇ ਬੁਲੰਦ ਹੌਂਸਲਿਆਂ ਸਦਕਾ ਇਸ ਜੰਗ ’ਤੇ ਫਤਿਹ ਹਾਸਿਲ ਹੋਵੇਗੀ ਅਤੇ ਪੰਜਾਬ ਅੰਦਰ ਨਸ਼ਿਆਂ ਦਾ ਧੰਦਾ ਕਰਨ ਵਾਲਿਆ ਲਈ ਕੋਈ ਥਾਂ ਨਹੀਂ। ਕੈਬਨਿਟ ਮੰਤਰੀ ਨੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ ਸਹੁੰ ਚੁਕਾਈ ਅਤੇ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ, ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇ।

ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਰਾਜ ਦੀਆਂ ਸਮੁੱਚੀਆਂ ਔਰਤਾਂ ਨੂੰ ਨਸ਼ਿਆਂ ਖਿਲਾਫ਼ ਅੱਗੇ ਆਉਣ ਦਾ ਦਿੱਤਾ ਸੱਦਾ

Yudh Nashe Virudh
ਮਲੇਰਕੋਟਲਾ:  ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਤਹਿਤ ਵੀਡੀਸੀ ਅਤੇ ਵਰਕਰਾਂ ਨੂੰ ਸਹੁੰ ਚੁਕਾਉਦੇ ਹੋਏ ਕੈਬਨਿਟ ਮੰਤਰੀ।

Yudh Nashe Virudh Yudh Nashe Virudh Yudh Nashe Virudh

ਇਸ ਤੋਂ ਪਹਿਲਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਗਮ ‘ਚ ਮਹਿਲਾਵਾਂ ਦੀ ਸ਼ਮੂਲੀਅਤ ਤੇ ਪ੍ਰਗਟ ਕਰਦਿਆਂ ਰਾਜ ਦੀਆਂ ਸਮੁੱਚੀਆਂ ਔਰਤਾਂ ਨੂੰ ਨਸ਼ਿਆਂ ਖਿਲਾਫ਼ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਸਾਡੀ ਜਵਾਨੀ ਲਈ ਖਤਰਾ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ’ਤੇ ਯਤਨ ਕਰਨੇ ਪੈਣਗੇ। ਉਹਨਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਨਸ਼ਿਆ ਤੋਂ ਰਾਹਤ ਪਾਉਣ ਲਈ ਇਲਾਜ ਬਿਲਕੁਲ ਮੁਫਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਕੇ ਛੱਡੇਗੀ, ਇਸਦੇ ਲਈ ਭਾਵੇਂ ਕੋਈ ਰਸਤਾ ਤਿਆਰ ਕਰਨਾ ਪਵੇਗਾ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਯੁੱਧ ਨਸ਼ਿਆ ਵਿਰੁੱਧ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਵਿਧਾਇਕ ਮੋਗਾ ਅਮਨਦੀਪ ਕੌਰ ਅਰੋੜਾ,ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ,ਚੇਅਰਮੈਨ ਜਿਲਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਪ੍ਰਧਾਨ ਨਗਰ ਕੌਂਸਲ ਅਹਿਮਦਗੜ੍ਹ ਵਿਕਾਸ ਕਿ੍ਸਣ ਸ਼ਰਮਾਂ, ਚੇਅਰਮੈਨ ਨਵਜੋਤ ਸਿੰਘ ਮੰਡੇਰ,ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ ਜਸਪਾਲ ਕੌਰ, ਕੇਵਲ ਸਿੰਘ ,ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫਰ ਅਲੀ, ਚੇਅਰਮੈਨ ਮਾਰਕੀਟ ਕਮੇਟੀ ਅਹਿਮਦਗੜ੍ਹ ਕਮਲਜੀਤ ਸਿੰਘ ਉੱਭੀ, ਚੇਅਰਮੈਨ ਮਾਰਕੀਟ ਕਮੇਟੀ ਅਮਰਗੜ ਹਰਪ੍ਰੀਤ ਸਿੰਘ ਹੈਪੀ ਨੰਗਲ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਏ.ਡੀ.ਸੀ. ਨਵਦੀਪ ਕੌਰ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਐਸ.ਡੀ.ਐਮ. ਰਾਕੇਸ ਪ੍ਰਕਾਸ ਗਰਗ,ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ, ਆਰਡੀਨੇਟਰ ਯੁੱਧ ਨਸ਼ੇ ਵਿਰੁੱਧ ਜਿਲ੍ਹਾ ਮਾਲੇਰਕੋਟਲਾ ਨਿਸਾਰ ਅਹਿਮਦ ਛੰਨਾ, ਸਿੰਗਾਰਾ ਸਿੰਘ ਰੁੜਕਾ ਅਤੇ ਗੁਰਪ੍ਰੀਤ ਸਿੰਘ ਬਨਭੋਰਾ ਸਮੇਤ ਵੱਡੀ ਗਿਣਤੀ ਆਗੂ ਅਤੇ ਅਧਿਕਾਰੀ ਹਾਜ਼ਰ ਸਨ। Yudh Nashe Virudh