ਯੁਵਕ ਮੇਲਾ 2023 : ਪੰਜਾਬੀ ਯੂਨੀਵਰਸਿਟੀ ਨੇ ਲਾਈ ਤਮਗਿਆਂ ਦੀ ਝਡ਼ੀ

Punjabi University
ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023 ’ਚ ਪੰਜਾਬੀ ਯੂਨੀਵਰਸਿਟੀ ਨੇ 16 ਮੁਕਾਬਲਿਆਂ ’ਚ ਜਿੱਤੇ ਤਗ਼ਮੇ

ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023 ’ਚ ਪੰਜਾਬੀ ਯੂਨੀਵਰਸਿਟੀ ਨੇ 16 ਮੁਕਾਬਲਿਆਂ ’ਚ ਜਿੱਤੇ ਤਗ਼ਮੇ (Punjabi University)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਸਾਹਿਬ ਵਿਖੇ ਹੋ ਰਹੇ ‘ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023’ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 16 ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕਰ ਲਏ ਹਨ। ਡਾ. ਗਗਨ ਦੀਪ ਥਾਪਾ, ਇੰਚਾਰਜ, ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ ਪੰਜਾਬ ਦੀਆਂ 17 ਯੂਨੀਵਰਸਿਟੀਆਂ ਦੇ ਵਿਦਿਆਰਥੀ ਕਲਾਕਾਰ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਪ੍ਰਤਿਨਿਧਤਾ ਕਰਦਿਆਂ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਇਨ੍ਹਾਂ ਕਲਾ ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕੀਤੇ ਹਨ। Punjabi University

ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਨੇ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਕਰਵਾਇਆ ਆਗਾਜ਼

ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਛੇ ਕਲਾ ਵੰਨਗੀਆਂ ਵਿੱਚ ਪਹਿਲਾ ਸਥਾਨ, ਸੱਤ ਕਲਾ ਵੰਨਗੀਆਂ ਵਿੱਚ ਦੂਜਾ ਸਥਾਨ ਅਤੇ ਤਿੰਨ ਕਲਾ ਵੰਨਗੀਆਂ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਲੋਕ ਗੀਤ, ਮਿਮਿੱਕਰੀ, ਕਢਾਈ, ਨਾਲਾ ਬਣਾਉਣਾ, ਫ਼ੋਟੋਗ੍ਰਾਫੀ? ਅਤੇ ਕੋਲਾਜ ਵਿੱਚ ਪਹਿਲਾ ਸਥਾਨ ਜਦੋਂ ਕਿ ਪਹਿਰਾਵਾ, ਵਿਰਾਸਤੀ ਕੁਇਜ਼, ਮਿੱਟੀ ਦੇ ਖਿਡਾਉਣੇ, ਕਲਾਸੀਕਲ ਵੋਕਲ, ਮਹਿੰਦੀ, ਰੱਸਾ ਵੱਟਣਾ ਅਤੇ ਲਘੂ ਫਿਲਮ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪਰਾਂਦਾ ਬਣਾਉਣਾ, ਕਰੋਸ਼ੀਏ ਦੀ ਬੁਣਤੀ ਅਤੇ ਪੀੜ੍ਹੀ ਬਣਾਉਣਾ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਾਪਤੀ ਉੱਤੇ ਸਾਰੇ ਵਿਦਿਆਰਥੀਆਂ ਅਤੇ ਵਿਸ਼ੇਸ਼ ਤੌਰ ਉੱਤੇ ਯੁਵਕ ਭਲਾਈ ਵਿਭਾਗ ਨੂੰ ਮੁਬਾਰਕ ਦਿੱਤੀ ਗਈ। Punjabi University