ਸਾਬਕਾ ਕ੍ਰਿਕਟਰਾਂ ਦੀ ਰਾਜਨੀਤੀ ਤੋਂ ਨਾਂਹ (Yuvraj Singh)
- ਗੌਤਮ ਗੰਭੀਰ ਨਹੀਂ ਲੜਨਗੇ ਲੋਕ ਸਭਾ ਚੋਣ
(ਸੱਚ ਕਹੂੰ ਨਿਊਜ਼/ਏਜੰਸੀ) ਚੰਡੀਗੜ੍ਹ/ਨਵੀਂ ਦਿੱਲੀ। ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ (Yuvraj Singh) ਨੇ ਸਪੱਸ਼ਟ ਕੀਤਾ ਕਿ ਉਹ ਆਉਂਦੀਆਂ ਲੋਕ ਸਭਾ ਚੋਣਾਂ ’ਚ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਹੇ ਹਨ। ਮੀਡੀਆ ’ਚ ਖਬਰਾਂ ਆਈਆਂ ਸਨ ਕਿ ਯੁਵਰਾਜ ਸਿੰਘ ਭਾਰਤੀ ਜਨਤਾ ਪਾਰਟੀ ਦੀ ਟਿਕਟ ’ਤੇ ਪੰਜਾਬ ਦੀ ਗੁਰਦਾਸਪੁਰ ਸੀਟ ਤੋਂ ਚੋਣ ਲੜ ਸਕਦੇ ਹਨ। ਅਭਿਨੇਤਾ ਸੰਨੀ ਦਿਓਲ ਫਿਲਹਾਲ ਇਸ ਸੀਟ ਤੋਂ ਸੰਸਦ ਮੈਂਬਰ ਹਨ। Yuvraj Singh
ਯੁਵਰਾਜ ਸਿੰਘ ਨੇ ਸੋਸ਼ਲ ਮੀਡੀਆ ਸਾਈਟ ‘ਐਕਸ’ ’ਤੇ ਲਿਖਿਆ, ‘ਮੀਡੀਆ ਰਿਪੋਰਟਾਂ ਦੇ ਉਲਟ, ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ ਹਾਂ।’ ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਦੀ ਦਿਲਚਸਪੀ ਆਪਣੇ ਫਾਊਂਡੇਸ਼ਨ ਯੂਵੀਕੈਨ ਰਾਹੀਂ ਲੋਕਾਂ ਦੀ ਮੱਦਦ ਕਰਨ ’ਚ ਹੈ ਅਤੇ ਉਹ ਅਜਿਹਾ ਕਰਦੇ ਰਹਿਣਗੇ। ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ।
ਇਹ ਵੀ ਪੜ੍ਹੋ: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਉਨ੍ਹਾਂ ਦੇ ਇੱਕ ਟਵੀਟ ਨੇ ਪੂਰੀ ਤਸਵੀਰ ਨੂੰ ਸ਼ੀਸ਼ੇ ਵਾਂਗ ਸਾਫ਼ ਕਰ ਦਿੱਤਾ ਹੈ। ਗੰਭੀਰ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿਆਸੀ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਮੈਂ ਸਤਿਕਾਰਯੋਗ ਪਾਰਟੀ ਪ੍ਰਧਾਨ ਜੇਪੀ ਨੱਡਾ ਨੂੰ ਬੇਨਤੀ ਕੀਤੀ ਹੈ ਕਿ ਉਹ ਮੈਨੂੰ ਸਿਆਸੀ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦੇਣ ਤਾਂ ਜੋ ਮੈਂ ਆਉਣ ਵਾਲੀਆਂ ਕ੍ਰਿਕਟ ਪ੍ਰਤੀਬੱਧਤਾਵਾਂ ’ਤੇ ਧਿਆਨ ਦੇ ਸਕਾਂ। ਮੈਨੂੰ ਸੇਵਾ ਕਰਨ ਦਾ ਮੌਕਾ ਦੇਣ ਲਈ ਮੈਂ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਅਤੇ ਮਾਨਯੋਗ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਜੈ ਹਿੰਦ!