ਖੇਤੀਬਾੜੀ ਮੰਤਰੀ ਦੇ ਸਮਝਾਉਣ ’ਤੇ ਵੀ ਨਾ ਮੰਨੇ ਕਿਸਾਨ, ਕਿਹਾ ਧਰਨਾ ਜਾਰੀ ਰਹੇਗਾ

Zeera Liquor Factory

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਪਹੁੰਚੇ

  •  ਬੀਤੀ ਸ਼ਾਮ ਇਲਾਕਾ ਨਿਵਾਸੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਹਰ ਜਾਇਜ਼ ਮੰਗ ਮੰਨਣ ਦਾ ਦਿੱਤਾ ਸੀ ਭਰੋਸਾ
  •  ਧਰਨਾਕਾਰੀਆਂ ਦੀ ਮੰਗ ‘ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਪੰਜ ਕਮੇਟੀਆਂ ਕਾਇਮ ਕਰਨ ਦਾ ਕੀਤਾ ਐਲਾਨ
  •  ਇਲਾਕਾ ਨਿਵਾਸੀਆਂ ਨੂੰ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਧਰਨਾ ਫੈਕਟਰੀ ਤੋਂ 300 ਮੀਟਰ ਦੂਰ ਕਰਨ ਦੀ ਅਪੀਲ

ਜ਼ੀਰਾ/ਫਿਰੋਜ਼ਪੁਰ (ਸੱਤਪਾਲ ਥਿੰਦ)। ਪੰਜਾਬ ਦੇ ਫਿਰੋਜ਼ਪੁਰ ਦੇ ਜੀਰਾ ਵਿਖੇ ਸਥਿਤ ਸ਼ਰਾਬ ਫੈਕਟਰੀ (Zeera Liquor Factory) ਅੱਗੇ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਅੱਜ ਮੁੱਖ ਮੰਤਰੀ ਵੱਲੋਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੂੰ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਿੰਡ ਮਨਸੂਰਵਾਲ ਕਲਾਂ ਜ਼ੀਰਾ ਵਿਖੇ ਧਰਨੇ ਵਾਲੇ ਥਾਂ ‘ਤੇ ਭੇਜਿਆ ਗਿਆ।  ਇਸ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਨਿੱਚਰਵਾਰ ਨੂੰ ਫਿਰੋਜ਼ਪੁਰ ਪਹੁੰਚੇ ਅਤੇ ਕਿਸਾਨਾਂ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ।

ਇਸ ਦੌਰਾਨ ਖੇਤੀ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੂੰ ਕਿਸਾਨਾਂ ਪ੍ਰਤੀ ਕਾਫੀ ਹਮਦਰਦੀ ਹੈ। ਇਸ ਦੇ ਹਰ ਸਾਰਥਕ ਹੱਲ ਲਈ ਬੀਤੀ ਸ਼ਾਮ ਮੁੱਖ ਮੰਤਰੀ ਸ. ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਧਰਨਾਕਾਰੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਬੜੀ ਸਦਭਾਵਨਾ ਵਾਲੇ ਮਾਹੌਲ ਵਿਚ ਹੋਈ। ਜਿਸ ਵਿੱਚ ਮੁੱਖ ਮੰਤਰੀ ਵੱਲੋਂ ਕਮੇਟੀ ਦੇ ਨੁਮਾਇੰਦਿਆਂ ਨੂੰ ਮਸਲੇ ਦੇ ਸਾਰਥਕ ਹੱਲ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਅਤੇ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ। ਖੇਤੀਬਾੜੀ ਮੰਤਰੀ ਦੇ ਦਾਅਵਿਆਂ ਤੇ ਭਰੋਸਾ ਦੇਣ ਦੇ ਬਾਵਜ਼ੂਦ ਕਿਸਾਨ ਨਹੀਂ ਮੰਨੇ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਇਸ ਮਸਲੇ ਦਾ ਪੱਕਾ ਹੱਲ ਨਹੀਂ ਹੋ ਜਾਂਦਾ ਧਰਨਾ ਜਾਰੀ ਰਹੇਗਾ।

ਮੁੱਖ ਮੰਤਰੀ ਮਾਨ ਨੇ ਮੀਟਿੰਗ ’ਚ ਦਿੱਤਾ ਸੀ ਹਰ ਜਾਇਜ਼ ਮੰਗ ਨੂੰ ਮੰਨਣ ਦਾ ਭਰੋਸਾ

ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਫੈਕਟਰੀ ਜ਼ੀਰਾ ਦੇ ਬਾਹਰ ਪਿਛਲੇ ਲਗਭਗ ਪੰਜ ਮਹੀਨਿਆਂ ਤੋਂ ਚੱਲ ਰਹੇ ਧਰਨੇ ਦੇ ਸਾਰਥਕ ਹੱਲ ਲਈ ਅਤੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਨੂੰ ਮੰਨਣ ਲਈ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਗੱਲਬਾਤ ਦੇ ਸੱਦੇ ਅਤੇ ਇਸ ਦੇ ਹਰ ਸਾਰਥਕ ਹੱਲ ਲਈ ਬੀਤੀ ਸ਼ਾਮ ਮੁੱਖ ਮੰਤਰੀ ਸ. ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਧਰਨਾਕਾਰੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਬੜੀ ਸਦਭਾਵਨਾ ਵਾਲੇ ਮਾਹੌਲ ਵਿਚ ਹੋਈ। ਜਿਸ ਵਿੱਚ ਮੁੱਖ ਮੰਤਰੀ ਵੱਲੋਂ ਕਮੇਟੀ ਦੇ ਨੁਮਾਇੰਦਿਆਂ ਨੂੰ ਮਸਲੇ ਦੇ ਸਾਰਥਕ ਹੱਲ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਅਤੇ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ। Zeera Liquor Factory

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਧਰਨਾਕਾਰੀਆਂ ਨਾਲ ਗੱਲਬਾਤ

ਮੀਟਿੰਗ ਉਪਰੰਤ ਅੱਜ ਮੁੱਖ ਮੰਤਰੀ ਵੱਲੋਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੂੰ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਿੰਡ ਮਨਸੂਰਵਾਲ ਕਲਾਂ ਜ਼ੀਰਾ ਵਿਖੇ ਧਰਨੇ ਵਾਲੇ ਥਾਂ ‘ਤੇ ਭੇਜਿਆ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੀ ਧਰਤੀ, ਹਵਾ, ਪਾਣੀ ਤੇ ਸਮੁੱਚੇ ਵਾਤਾਵਰਣ ਨੂੰ ਬਚਾਉਣ ਅਤੇ ਰਾਜ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤਾਂ ਦੇ ਉਲਟ ਕੋਈ ਫੈਸਲਾ ਨਹੀਂ ਕਰੇਗੀ।

ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ

ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਮੁੱਖ ਮੰਤਰੀ ਜੀ ਵੱਲੋਂ ਕਮੇਟੀ ਦੇ ਨੁਮਾਇੰਦਿਆਂ ਨਾਲ ਬਹੁਤ ਹੀ ਸਾਰਥਕ ਢੰਗ ਨਾਲ ਗੱਲਬਾਤ ਕੀਤੀ ਗਈ ਤੇ ਸਾਰੇ ਇਸ ਨਤੀਜੇ ‘ਤੇ ਪੁੱਜੇ ਕਿ ਕਮੇਟੀ ਵੱਲੋਂ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇਗਾ ਅਤੇ ਇਸ ਲਈ ਇਕ ਮਹੀਨੇ ਦੇ ਸਮੇਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਹਾਡੀ ਮੰਗ ‘ਤੇ ਸਮੁੱਚੇ ਮਸਲੇ ਦੀ ਜਾਂਚ ਲਈ ਪੰਜ ਕਮੇਟੀਆਂ ਦਾ ਗਠਨ ਕਰੇਗੀ, ਜਿਸ ਵਿੱਚ ਵਿਧਾਨ ਸਭਾ ਕਮੇਟੀ, ਖੇਤੀਬਾੜੀ ਵਿਭਾਗ ਦੀ ਕਮੇਟੀ, ਪਸ਼ੂ ਧਨ ਸਬੰਧੀ ਜਾਂਚ ਲਈ ਗਡਵਾਸੂ ਯੂਨੀਵਰਸਿਟੀ ਦੀ ਕਮੇਟੀ, ਮਿੱਟੀ ਦੀ ਜਾਂਚ ਤੇ ਹੋਰ ਮਸਲਿਆਂ ਸਬੰਧੀ ਵੀ ਕਮੇਟੀ ਗਠਿਤ ਕੀਤੀ ਜਾਵੇਗੀ ਜਿਸ ਵਿੱਚ ਸਥਾਨਕ ਲੋਕਾਂ ਵੱਲੋਂ ਸਿਫਾਰਿਸ਼ ਕੀਤੇ ਨੁਮਾਇੰਦੇ ਵੀ ਸ਼ਾਮਲ ਕੀਤੇ ਜਾਣਗੇ।

ਧਰਨਾ ਫੈਕਟਰੀ ਤੋਂ 300 ਮੀਟਰ ਪਿੱਛੇ ਕਰਨ ਦੀ ਅਪੀਲ

ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਭਾਰਤ ਦੀ ਕਿਸੇ ਵੀ ਲੈਬ ਤੋਂ ਜਾਂਚ ਕਰਾਉਣ ਲਈ ਪੂਰੀ ਤਰ੍ਹਾਂ ਆਜ਼ਾਦ ਹੋਣਗੀਆਂ ਅਤੇ ਆਪਣੀ ਰਿਪੋਰਟ ਇਕ ਮਹੀਨੇ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਹੋਣਗੀਆਂ। ਉਨ੍ਹਾਂ ਧਰਨਾਕਾਰੀਆਂ ਨੂੰ ਇਨ੍ਹਾਂ ਕਮੇਟੀਆਂ ਦੀਆਂ ਰਿਪੋਰਟਾਂ ਆਉਣ ਤੱਕ ਆਪਣਾ ਧਰਨਾ ਫੈਕਟਰੀ ਤੋਂ 300 ਮੀਟਰ ਪਿੱਛੇ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਸਬੰਧੀ ਮਾਣਯੋਗ ਹਾਈ ਕੋਰਟ ਦੇ ਆਦੇਸ਼ ਹਨ।
ਆਈ.ਜੀ. ਸ. ਜਸਕਰਨ ਸਿੰਘ, ਡੀ.ਆਈ.ਜੀ. ਸ. ਰਣਜੀਤ ਸਿੰਘ, ਐਸ.ਐਸ.ਪੀ. ਕੰਵਰਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸਾਗਰ ਸੇਤੀਆ ਤੋਂ ਇਲਾਵਾ ਕਿਸਾਨਾਂ, ਇਲਾਕਾ ਨਿਵਾਸੀਆਂ ਅਤੇ ਸੰਘਰਸ਼ ਕਮੇਟੀ ਦੇ ਆਗੂ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ