IND Vs ZIM : ਜ਼ਿੰਬਾਬਵੇ ਨੇ ਭਾਰਤ ਨੂੰ ਦਿੱਤਾ 153 ਦੌੜਾਂ ਦਾ ਚੁਣੌਤੀਪੂਰਨ ਟੀਚਾ 

IND Vs ZIM
IND Vs ZIM

ਜ਼ਿੰਬਾਬਵੇ ਦੇ ਕਪਤਾਨ ਰਜ਼ਾ ਨੇ 46 ਦੌੜਾਂ ਬਣਾਈਆਂ (IND Vs ZIM)

ਸਪੋਰਟਸ ਡੈਸਕ। ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹਰਾਰੇ ਸਪੋਰਟਸ ਕਲੱਬ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜ਼ਿੰਬਾਬਵੇ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 152 ਦੌੜਾਂ ਬਣਾਈਆਂ। ਭਾਰਤ ਨੂੰ ਜਿੱਤ ਲਈ 153 ਦੌੜਾਂ ਬਣਾਉਣੀਆਂ ਹੋਣਗੀਆਂ।

IND Vs ZIM

ਇਹ ਵੀ ਪੜ੍ਹੋ: ਜਲੰਧਰ ਜ਼ਿਮਨੀ ਚੋਣ ’ਚ ‘ਆਪ’ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ

ਪਹਿਲਾਂ ਬੱਲੇਬਾਜ਼ੀ ਕਰਦਿਆਂ ਜਿੰਬਾਬਵੇ ਦੀ ਸ਼ੁਰੂਆਤ ਚੰਗੀ ਰਹੀ। ਸਲਾਮੀ ਬੱਲੇਬਾਜ਼ਾਂ ਨੇ ਪਹਿਲੀ ਵਿਕਟ ਲਈ 63 ਦੌੜਾਂ ਦੀ ਸਾਂਝੇਦਾਰੀ ਕੀਤੀ। ਜ਼ਿੰਬਾਬਵੇ ਲਈ ਕਪਤਾਨ ਸਿਕੰਦਰ ਰਜ਼ਾ ਨੇ ਸਭ ਤੋਂ ਵੱਧ 46 ਦੌੜਾਂ ਬਣਾਈਆਂ। ਉਨ੍ਹਾਂ ਤੋਂ ਇਲਾਵਾ ਤਾਦਿਵਨਾਸ਼ੇ ਮਾਰੂਮਨੀ ਨੇ 32 ਦੌੜਾਂ ਅਤੇ ਵੇਸਲੇ ਮਾਧਵਾਰੇ ਨੇ 25 ਦੌੜਾਂ, ਬ੍ਰਾਇਨ ਬੇਨੇਟ (9), ਜੋਨਾਥਨ ਕੈਂਪਬੈਲ (3) ਅਤੇ ਸਿਕੰਦਰ ਰਜ਼ਾ (46) ਦੌੜਾਂ ਬਣਾਈਆਂ। ਭਾਰਤ ਵੱਲੋਂ  ਖਲੀਲ ਅਹਿਮਦ 2, ਸ਼ਿਵਮ ਦੂਬੇ, ਅਭਿਸ਼ੇਕ ਸ਼ਰਮਾ, ਤੁਸ਼ਾਰ ਦੇਸ਼ਪਾਂਡੇ ਅਤੇ ਵਾਸ਼ਿੰਗਟਨ ਸੁੰਦਰ ਨੇ 1-1 ਵਿਕਟ ਹਾਸਲ ਕੀਤੀ।

LEAVE A REPLY

Please enter your comment!
Please enter your name here