ਸਾਡੇ ਨਾਲ ਸ਼ਾਮਲ

Follow us

14.1 C
Chandigarh
Tuesday, February 24, 2026
More
    Home Breaking News Zira News: ਕਾ...

    Zira News: ਕਾਗਜ਼ ਭਰਨ ਮੌਕੇ ਤਣਾਅਪੂਰਨ ਹੋਇਆ ਮਾਹੌਲ, ਆਗੂ ਜਖਮੀ

    Zira News

    Zira News: ਫਿਰੋਜ਼ਪੁਰ/ਜੀਰਾ (ਸੱਚ ਕਹੂੰ ਨਿਊਜ਼)। ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਨੂੰ ਲੈ ਕੇ ਜ਼ਿਲ੍ਹਾ ਫਿਰੋਜ਼ਪੁਰ ਦੇ ਜੀਰਾ ’ਚ ਆਪ ਤੇ ਕਾਂਗਰਸੀ ਆਗੂ ਤੇ ਵਰਕਰ ਭਿੜ ਗਏ। ਸਮਰਥਕਾਂ ਵਿਚਕਾਰ ਗੋਲੀਆਂ ਤੇ ਇੱਟਾਂ-ਰੋੜੇ ਤਕ ਚੱਲ ਗਏ। ਇਸ ਦੌਰਾਨ ਜੀਰਾ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਜ਼ਖ਼ਮੀ ਹੋ ਗਏ। ਭੀੜ ਹਟਾਉਣ ਲਈ ਪੁਲਿਸ ਨੂੰ ਵੀ ਹਵਾਈ ਫਾਇਰ ਕਰਨੇ ਪਏ।

    ਵਿਧਾਨ ਸਭਾ ਹਲਕਾ ਜ਼ੀਰਾ ਵਿਖੇ ਪੰਚਾਇਤੀ ਚੋਣਾਂ ’ਚ ਨਾਮਜ਼ਦਗੀਆਂ ਭਰਨ ਨੂੰ ਲੈ ਕੇ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰ ਆਪਸ ’ਚ ਭਿੜ ਗਏ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਚਲਾਏ ਗਏ ਇੱਟਾਂ-ਰੋੜੇ ਤੇ ਗੋਲੀਬਾਰੀ ’ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਜ਼ਖ਼ਮੀ ਹੋ ਗਏ। ਇਸ ਮੌਕੇ ਪੁਲਿਸ ਵੱਲੋਂ ਬੜੀ ਮੁਸ਼ੱਕਤ ਨਾਲ ਮਾਹੌਲ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਖਬਰ ਲਿਖੇ ਜਾਣ ਤਕ ਮਾਹੌਲ ਤਣਾਅਪੂਰਨ ਹੀ ਬਣਿਆ ਹੋਇਆ ਸੀ। Zira News

    Read Also : Punjab News: ਪੰਜਾਬ ’ਚ ਨਵੇਂ ਉਦਯੋਗ ਦਾ ਮਿਲਿਆ ਤੋਹਫ਼ਾ, ਇਸ ਜ਼ਿਲ੍ਹੇ ’ਚ ਵਧਣਗੇ ਜ਼ਮੀਨਾਂ ਦੇ ਰੇਟ

    LEAVE A REPLY

    Please enter your comment!
    Please enter your name here