ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਜੋਨ ਪੱਧਰ ਦੇ ਖੇਡ ਮੁਕਾਬਲੇ ਕਰਵਾਏ

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਜੋਨ ਪੱਧਰ ਦੇ ਖੇਡ ਮੁਕਾਬਲੇ ਕਰਵਾਏ

ਲੌਂਗੋਵਾਲ (ਹਰਪਾਲ)। ਸਥਾਨਕ ਸਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਜ਼ਿਲ੍ਹਾ ਸੰਗਰੂਰ ਦੇ ਲੌਂਗੋਵਾਲ ਜੋਨ ਦੇ ਬੈਡਮਿੰਟਨ ਖੇਡ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੈਡਮਿੰਟਨ ਵਰਗ 14, 17, 19 ਮੁੰਡੇ ਅਤੇ ਕੁੜੀਆਂ ਦੇ ਮੁਕਾਬਲੇ ਹੋਏ । ਇਨ੍ਹਾਂ ਮੁਕਾਬਲਿਆਂ ਵਿੱਚ ਲੌਂਗੋਵਾਲ ਜੋਨ ਅੰਦਰ ਆਉਂਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਖਿਡਾਰੀਆ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਾਈ ਦਿਆਲਾ ਜੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਦੇ ਮੁਖੀ ਨਰਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਲੌਂਗੋਵਾਲ ਜੋਨ ਦੇ ਹੋਏ ਇਸ ਬੈਡਮਿੰਟਨ ਟੂਰਨਾਮੈਂਟ ਵਿੱਚ ਇਸ ਏਰੀਏ ਦੇ ਵੱਖ ਵੱਖ ਸਕੂਲਾਂ ਤੋਂ ਆਏ ਖਿਡਾਰੀਆਂ ਨੇ ਬਹੁਤ ਹੀ ਸ਼ਾਨਦਾਰ ਮੁਕਾਬਲਿਆ ਹੋਏ।

ਉਨ੍ਹਾਂ ਦੱਸਿਆ ਕਿ ਇੰਨ੍ਹਾ ਮੁਕਾਬਲਿਆਂ ਵਿੱਚ ਵਿਸ਼ੇਸ਼ ਤੌਰ ’ਤੇ ਪਿ੍ਰੰਸੀਪਲ ਵਿਪਨ ਚਾਵਲਾ ਸਮੇਤ ਹਰਕੇਸ਼ ਕੁਮਾਰ ਜੋਨ ਸਕੱਤਰ ਜੀਵਨ ਕੁਮਾਰ, ਦਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਸ਼ਹੀਦ ਭਾਈ ਦਿਆਲਾ ਜੀ ਸੀਨੀਅਰ ਸੈਕੰਡਰੀ ਸਕੂਲ ਦੀ ਵਾਇਸ ਪਿ੍ਰੰਸੀਪਲ ਸੀਮਾ ਠਾਕੁਰ, ਡੀਪੀਈ ਹਰਪ੍ਰੀਤ ਸਿੰਘ ਵੱਲੋਂ ਸਵ: ਵਿਜੇ ਭਾਸਕਰ ਦੇ ਨਾਮ ਦੀ ਯਾਦ ਵਿੱਚ ਬਣੇ ਜੋਨ ਪੱਧਰ ਦੇ ਸਰਟੀਫਿਕੇਟ ਦੇ ਕੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕੁਲਵਿੰਦਰ ਕੌਰ, ਭੁਪਿੰਦਰ ਕੌਰ ਸੁਖਵਿੰਦਰ ਸਿੰਘ ਪਿ੍ਰਤਪਾਲ ਸਿੰਘ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ