ਦਸੰਬਰ ‘ਚ ਨੌਜਵਾਨਾਂ ਨੂੰ ਮਿਲਣਗੇ ਸਮਾਰਟ ਫੋਨ

Young, People, SmartPhones, December

ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਨੌਜਵਾਨਾਂ?ਨੂੰ ਸਮਾਰਟ ਫੋਨ ਦੇਣ ਦਾ ਕੀਤਾ ਸੀ ਵਾਅਦਾ

ਸਕੂਲਾਂ ਦੀਆਂ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਤੋਂ ਹੋਵੇਗੀ ਸ਼ੁਰੂਆਤ

ਰਾਜਨ ਮਾਨ/ਡੇਰਾ ਬਾਬਾ ਨਾਨਕ (ਬਟਾਲਾ)।

ਮੰਤਰੀ ਮੰਡਲ ਨੇ ਸੂਬੇ ਦੇ ਨੌਜਵਾਨਾਂ ਨੂੰ ਮੋਬਾਇਲ ਫੋਨ ਵੰਡਣ ਲਈ ਰੂਪਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਇਸ ਸਾਲ ਦਸੰਬਰ ਵਿੱਚ ਲਾਗੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ ਵਿਖੇ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਦੀ ਯੋਜਨਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ ਅਤੇ ਇਸ ਸਬੰਧੀ ਪੰਜਾਬ ਸੂਚਨਾ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਵੱਲੋਂ ਟੈਂਡਰ ਕਾਲ ਕੀਤੇ ਜਾਣਗੇ। 2 ਮਹੀਨਿਆਂ ਦੇ ਅੰਦਰ ਪੂਰੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ ਤੇ ਪਹਿਲੇ ਪੜਾਅ ਤਹਿਤ ਦਸੰਬਰ ਮਹੀਨੇ ‘ਚ ਨੌਜਵਾਨਾਂ ਨੂੰ ਸਮਾਰਟ ਫੋਨ ਵੰਡੇ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਮੋਬਾਇਲ ਫੋਨ ਉਨ੍ਹਾਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਜਿਨ੍ਹਾਂ ਕੋਲ ਆਪਣਾ ਸਮਾਰਟ ਫੋਨ ਨਹੀਂ ਹੈ ਅਤੇ ਉਹ ਚਾਲੂ ਮਾਲੀ ਵਰ੍ਹੇ ਦੌਰਾਨ ਸਰਕਾਰੀ ਸਕੂਲਾਂ ‘ਚ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਹੋਣ।

ਬੁਲਾਰੇ ਨੇ ਦੱਸਿਆ ਕਿ ਇਹ ਮੋਬਾਇਲ ਫੋਨ ਟੱਚ ਸਕਰੀਨ ਵਾਲੇ, ਵਧੀਆ ਕੈਮਰੇ, ਸੋਸ਼ਲ ਮੀਡੀਆ ਐਪਲੀਕੇਸ਼ਨ ਦੇ ਨਾਲ ਹੋਰ ਕਈ ਸਾਰੇ ਸਮਾਰਟ ਫੀਚਰਾਂ ਵਾਲੇ ਹੋਣਗੇ। ਰਾਜ ਸਰਕਾਰ ਨੇ ਐਲਾਨ ਕੀਤਾ ਹੈ ਕਿ ‘ਨੌਜਵਾਨਾਂ ਨੂੰ ਮੋਬਾਇਲ ਫੋਨ’ ਸਕੀਮ ਉਨ੍ਹਾਂ ਦਾ ਚੋਣ ਵਾਅਦਾ ਸੀ ਤੇ ਸਾਲ 2017-18 ਦੇ ਬਜਟ ਤੇ ਸਾਲ 2018-19 ਦੇ ਬਜਟ ‘ਚ ਇਸ ਲਈ ਫੰਡ ਵੀ ਮਨਜ਼ੂਰ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਇਸ ਯੋਜਨਾ ਦਾ ਮਕਸਦ ਨੌਜਵਾਨਾਂ ਨੂੰ ਸੂਚਨਾ ਤਕਨਾਲੋਜੀ ਨਾਲ ਜੋੜਨਾ, ਸਿੱਖਿਆ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕੇ ਤੇ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਜੋ ਕਿ ਆਨਲਾਈਨ ਚਲਦੀਆਂ ਹਨ ਦੀ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਮਾਜ ਦੇ ਵਿਕਾਸ ‘ਚ ਨੌਜਵਾਨਾਂ ਦੇ ਡਿਜੀਟਲ ਸਸ਼ਕਤੀਕਰਨ ਅਤੇ ਸ਼ਮੂਲੀਅਤ ਨੂੰ ਉਤਸ਼ਾਹਿਤ ਕਰੇਗੀ। ਨੌਜਵਾਨ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਡਿਜੀਟਲ ਤਕਨਾਲੋਜੀ ਦੀ ਵਰਤੋਂ ਪ੍ਰਤੀ ਹੋਰ ਉਤਸ਼ਾਹਿਤ ਹੋਣਗੇ ਤੇ ਇਸ ਤਰ੍ਹਾਂ ਉਹ ਡਿਜੀਟਲ ਪੰਜਾਬ ਸਬੰਧੀ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਭਾਈਵਾਲ ਬਣ ਸਕਣਗੇ।

ਅਮਰਿੰਦਰ ਨੇ ਲਿਆ ਲਾਂਘੇ ਦਾ ਜਾਇਜ਼ਾ

ਡੇਰਾ ਬਾਬਾ ਨਾਨਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਲਈ ਸੜਕਾਂ ਦੀ ਮਜਬੂਤੀ ਅਤੇ ਚੌੜਾ ਕਰਨ ਲਈ 75.23 ਕਰੋੜ ਰੁਪਏ ਦੀ ਮਨਜੂਰੀ ਦਿੱਤੀ ਮੁੱਖ ਮੰਤਰੀ ਨੇ ਹੈਰੀਟੇਜ ਤੇ ਫੂਡ ਸਟ੍ਰੀਟ ਦੀ ਉਸਾਰੀ ਲਈ 3.70 ਕਰੋੜ ਰੁਪਏ ਦੀ ਵੀ ਮਨਜੂਰੀ ਦਿੱਤੀ ਅਤੇ ਵੱਖੋ-ਵੱਖ ਵਿਭਾਗਾਂ ਨੂੰ ਸਮੇਂ ਸਿਰ ਸਾਰੇ ਕੰਮ ਪੂਰੇ ਕਰਨ ਲਈ ਨਿਰਦੇਸ਼ ਦਿੱਤੇ ਆਪਣੇ ਕੈਬਨਿਟ ਸਹਿਯੋਗੀਆਂ ਨਾਲ ਮੁੱਖ ਮੰਤਰੀ ਨੇ ਇੱਥੇ ਭਾਰਤ-ਪਾਕਿ ਸਰਹੱਦ ਨੇੜੇ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਉਸਾਰੀ ਦੇ ਕੰਮਾਂ ਦਾ ਜਾਇਜਾ ਲਿਆ ਜਿਸ ਵਿਚ ਇੱਕ ਸਾਂਝੀ ਚੈੱਕ ਪੋਸਟ ਉਸਾਰਨੀ ਵੀ ਸ਼ਾਮਲ ਹੈ ਉਨ੍ਹਾਂ ਉਸਾਰੀ ਕਾਮਿਆਂ ਨਾਲ ਮੁਲਾਕਾਤ ਵੀ ਕੀਤੀ ਜਿੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਚੈੱਕ ਪੋਸਟ ਨੂੰ ਅਤਿ-ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਦੀ ਸਮਰੱਥਾ 5 ਹਜ਼ਾਰ ਤੋਂ 10 ਹਜ਼ਾਰ ਦੀ ਹੋਵੇਗੀ ਕੈਪਟਨ ਅਮਰਿੰਦਰ ਸਿੰਘ ਨੇ ਦੂਰਬੀਨ ਦੀ ਮੱਦਦ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਕੀਤੇ ਅਤੇ ਇਹ ਫੈਸਲਾ ਵੀ ਕੀਤਾ ਗਿਆ ਕਿ ਅਗਲੀ ਕੈਬਨਿਟ ਮੀਟਿੰਗ ਬਟਾਲਾ ਵਿਖੇ ਹੋਵੇਗੀ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਜਿਸ ਨੂੰ ਪਹਿਲੀ ਪਾਤਸ਼ਾਹੀ ਨਾਲ ਜੁੜੇ ਇਸ ਇਤਿਹਾਸਕ ਕਸਬੇ ਦੇ ਵਿਕਾਸ ਲਈ ਬਣਾਇਆ ਗਿਆ ਸੀ, ਦੀ ਤੀਸਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਮੁੱਖ ਮੰਤਰੀ ਨੇ ਸਾਰੇ ਚੋਟੀ ਦੇ ਅਧਿਕਾਰੀਆਂ ਨੂੰ ਪ੍ਰਕਾਸ਼ ਪੁਰਬ ਨਾਲ ਸਬੰਧਤ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਲਈ ਕਿਹਾ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।