ਬਟਾਲਾ ਧਮਾਕਾ : ਜ਼ਖਮੀਆਂ ਦਾ ਹਾਲ ਜਾਨਣ ਪਹੁੰਚੇ ਮੁੱਖ ਮੰਤਰੀ

ਬਟਾਲਾ ਧਮਾਕਾ : ਜ਼ਖਮੀਆਂ ਦਾ ਹਾਲ ਜਾਨਣ ਪਹੁੰਚੇ  ਮੁੱਖ ਮੰਤਰੀ

ਬਟਾਲਾ : ਬੀਤੇ ਦਿਨੀਂ ਬਟਾਲਾ ਸਥਿਤ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਕਾਰਨ 23 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 4 ਦਰਜਨ ਲੋਕ ਜ਼ਖਮੀ ਹੋ ਗਏ ਸਨ, ਜ਼ਖਮੀਆਂ ਦਾ ਹਾਲ ਜਾਨਣ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਟਾਲਾ ਪਹੁੰਚੇ। ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਪੁਲਸ ਵਲੋਂ ਇਲਾਕੇ ਵਿਚ ਸੁਰੱਖਿਅਤ ਦਾ ਸਖਤ ਪ੍ਰਬੰਧ ਕੀਤੇ ਗਏ ਸਨ। ਲਗਭਗ 12.30 ਵਜੇ ਮੁੱਖ ਮੰਤਰੀ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ ਜਾਣਿਆ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Batala, Blast, Amrinder SIngh