ਨਰੇਸ਼ ਕੁਮਾਰ, ਸੰਗਰੂਰ
ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਜਪਹਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਦੀ ਅਗਵਾਈ ਵਿੱਚ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਭਰਿਆ ਟਰੱਕ ਰਵਾਨਾ ਕੀਤਾ ਗਿਆ। ਇਸ ਸਮੱਗਰੀ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਹਿੱਤ 25 ਮੈਂਬਰਾਂ ਦਾ ਇੱਕ ਜੱਥਾ ਵੀ ਟਰੱਕ ਦੇ ਨਾਲ ਗਿਆ ਹੈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਕਿ ਪੰਜਾਬ ਦੇ ਕਈ ਹਿੱਸਿਆਂ ਵਿੱਚ ਹੜ੍ਹ ਆਉਣ ਕਰਕੇ ਲੋਕਾਂ ਦੇ ਘਰ ਅਤੇ ਫਸਲਾਂ ਬਰਬਾਦ ਹੋ ਗਏ ਹਨ। ਜਿਸ ਕਾਰਨ ਉਹਨਾਂ ਦੀ ਜਿੰਦਗੀ ਦੀ ਗੱਡੀ ਪਟੜੀ ਤੋਂ ਲਹਿ ਗਈ ਹੈ। ਅਜਿਹੇ ਔਖੇ ਸਮੇਂ ਵਿੱਚ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਹੜ੍ਹਾਂ ਦੀ ਮਾਰ ਹੇਠਾਂ ਆਏ ਲੋਕਾਂ ਦੀ ਸਹਾਇਤਾ ਲਈ ਅੱਗੇ ਆਈਏ ਕਿਉਂਕਿ ਮਨੁੱਖਤਾ ਦੀ ਸੇਵਾ ਹੀ ਅਸਲ ਸੇਵਾ ਹੈ। ਉਹਨਾਂ ਦੱਸਿਆ ਕਿ ਸੁਸਾਇਟੀ ਵੱਲੋਂ ਹੜ੍ਹ ਪੀੜਤਾਂ ਲਈ ਖਾਣ ਪੀਣ ਦੇ ਸਮਾਨ ਤੋਂ ਇਲਾਵਾ ਰੋਜਾਨਾ ਜਰੂਰਤ ਦੀਆਂ ਚੀਜ਼ਾਂ ਵੀ ਭੇਜੀਆਂ ਗਈਆਂ ਹਨ ਤਾਂਕਿ ਹੜ੍ਹ ਦੇ ਸਤਾਏ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਰਾਹਤ ਸਮੱਗਰੀ ਦੇ ਟਰੱਕ ਨਾਲ ਗਏ 25 ਮੈਂਬਰਾਂ ਵਿੱਚ ਯੋਧਾ ਸਿੰਘ, ਜਗਤਵੀਰ ਸਿੰਘ, ਨਰਿਦਰ ਸਿੰਘ, ਰੁਪਿਦਰ ਸਿੰਘ, ਜਸਵਿੰਦਰ ਸ਼ਰਮਾ ਅਤੇ ਕਮਲਜੀਤ ਸਿੰਘ ਆਦਿ ਸ਼ਾਮਲ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।